ਸ੍ਰੀਨਗਰ: ਅਨੰਤਨਾਗ ਵਿੱਚ ਮੁਕਾਬਵਲੇਭੇੜ ਦੌਰਾਨ ਨੇ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਆਹਲੇ ਸਵੇਰ ਤੋਂ ਹੀ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੁਕਾਬਲਾ ਚੱਲ ਰਿਹਾ ਹੈ। ਇਹ ਮੁਕਾਬਲਾ ਅੱਜ ਸਵੇਰੇ ਅਨੰਤਨਾਗ ਦੇ ਬਾਹਰਵਾਰ ਪਜਲਪੋਰਾ ਵਿੱਚ ਸ਼ੁਰੂ ਹੋਇਆ।
ਇਸ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਮੇਤ ਤਿੰਨੋਂ ਅੱਤਵਾਦੀ ਅਨੰਤਨਾਗ ਵਿੱਚ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ। ਅਨੰਤਨਾਗ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸਵੇਰ ਤੋਂ ਹੀ ਚੱਲ ਰਿਹਾ ਸੀ। ਸੁਰੱਖਿਆ ਬਲਾਂ ਨੇ ਸੂਚਨਾ ਦੇ ਅਧਾਰ 'ਤੇ ਅੱਤਵਾਦੀਆਂ ਨੂੰ ਘੇਰ ਲਿਆ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਤਵਾਦ ਨਾਲ ਜੁੜੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਹਾਲਾਂਕਿ, ਪਿਛਲੇ ਕੁੱਝ ਦਿਨਾਂ ਵਿੱਚ ਅਜਿਹੀ ਘਟਨਾ ਵਿੱਚ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਦੇ ਸ਼ਹਿਰ ਵਿੱਚ ਸ਼ਰੇਆਮ ਨਸ਼ਾ, ਈਟੀਵੀ ਭਾਰਤ ਨੇ ਕੀਤਾ ਸਟਿੰਗ