ETV Bharat / bharat

ਜੰਮੂ-ਕਸ਼ਮੀਰ: ਅਨੰਤਨਾਗ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, 2 ਦਹਿਸ਼ਤਗਰਦ ਢੇਰ

ਅਨੰਤਨਾਗ ਦੇ ਵਾਘਾਮਾ ਖੇਤਰ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਫ਼ੋਟੋ।
ਫ਼ੋਟੋ।
author img

By

Published : Jun 30, 2020, 8:30 AM IST

ਸ੍ਰੀਨਗਰ: ਕਸ਼ਮੀਰ ਜ਼ੋਨ ਦੀ ਪੁਲਿਸ ਮੁਤਾਬਕ, ਅਨੰਤਨਾਗ ਦੇ ਵਾਘਾਮਾ ਖੇਤਰ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ 29 ਜੂਨ ਨੂੰ ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ਵਿਚ ਸਾਂਝੇ ਅਭਿਆਨ ਵਿਚ ਹਿਜ਼ਬੁਲ ਕਮਾਂਡਰ ਮਸੂਦ ਸਣੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। 26 ਜੂਨ ਨੂੰ ਸੁਰੱਖਿਆ ਬਲਾਂ ਦੁਆਰਾ ਤ੍ਰਾਲ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਸਨ।

ਸੁਰੱਖਿਆ ਬਲਾਂ ਨੂੰ ਜੰਮੂ-ਕਸ਼ਮੀਰ ਪੁਲਿਸ ਵੱਲੋਂ ਚੇਵਾ ਉੱਲਰ ਪਿੰਡ ਵਿਚ ਅਣਪਛਾਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਇਹ ਮੁਕਾਬਲਾ ਹੋਇਆ ਹੈ ਅਤੇ ਸੋਮਵਾਰ ਨੂੰ ਪੁਲਵਾਮਾ ਜ਼ਿਲ੍ਹੇ ਵਿਚ ਇਕ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ। ਜੂਨ ਵਿਚ ਇਹ ਦੱਖਣੀ ਕਸ਼ਮੀਰ ਵਿਚ 12ਵੀਂ ਗੋਲੀਬਾਰੀ ਸੀ ਜਿਸ ਵਿਚ ਹੁਣ ਤਕ 33 ਅੱਤਵਾਦੀ ਮਾਰੇ ਗਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.