ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਬੀਜਬੇਹਾਰਾ ਖੇਤਰ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁਢਲੇ ਵੇਰਵਿਆਂ ਮੁਤਾਬਕ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਪੋਸਕਰੀ ਖੇਤਰ ਵਿੱਚ 2 ਤੋਂ 3 ਅੱਤਵਾਦੀਆਂ ਨੂੰ ਘੇਰ ਲਿਆ ਹੈ।
ਫਿਲਹਾਲ ਇਹਤਿਆਤ ਦੇ ਤੌਰ 'ਤੇ ਮੋਬਾਈਲ ਇੰਟਰਨੈਟ ਸੇਵਾ ਨੂੰ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨਾਲ ਸਬੰਧਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ।