ETV Bharat / bharat

ਸ਼ੋਪੀਆ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ - Civil Citizen

ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਹੈ। ਇਸ ਮੁਠਭੇੜ ਬੁੱਧਵਾਰ ਦੇਰ ਰਾਤ ਤੱਕ ਚਲੀ। ਇਸ ਮੁਠਭੇੜ 'ਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਭਾਰੀ ਗਿਣਤੀ 'ਚ ਹਥਿਆਰ ਬਰਾਮਦ ਕੀਤੇ ਗਏ। ਅੱਤਵਾਦੀਆਂ ਵੱਲੋਂ ਇੱਕ ਸਥਾਨਕ ਨਾਗਰਿਕ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ, 3 ਅੱਤਵਾਦੀ ਢੇਰ
author img

By

Published : Mar 28, 2019, 10:43 AM IST

ਨਵੀਂ ਦਿੱਲੀ : ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿੱਚ ਦੇਰ ਰਾਤ ਤੱਕ ਫ਼ੌਜ ਦੀ ਅੱਤਵਾਦੀਆਂ ਨਾਲ ਮੁਠਭੇੜ ਜਾਰੀ ਰਹੀ। ਇਸ ਮੁਠਭੇੜ 'ਚ ਫ਼ੌਜ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਾਵਦੀਆਂ ਕੋਲੋਂ ਭਾਰੀ ਗਿਣਤੀ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ।

  • Shopian: 3 terrorists killed in an encounter between terrorists & security forces in Keller area. Weapons also recovered. Operation in progress. CRPF, Army & J&K police had launched a joint operation in the early hours today.#JammuAndKashmir (visuals deferred by unspecified time) pic.twitter.com/dZpwwhxzBh

    — ANI (@ANI) March 28, 2019 " class="align-text-top noRightClick twitterSection" data=" ">

ਜਾਣਕਾਰੀ ਮੁਤਾਬਕ ਇਹ ਮੁਠਭੇੜ ਸ਼ੋਪੀਆ ਜ਼ਿਲ੍ਹੇ ਦੇ ਕੇਲਰ ਇਲਾਕੇ ਵਿੱਚ ਹੋਈ। ਦੇਰ ਰਾਤ ਤੱਕ ਚਲੀ ਮੁਠਭੇੜ ਤੋਂ ਬਾਅਦ ਦੋ ਅੱਤਵਾਦੀਆਂ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮਾਰੇ ਅੱਤਵਾਦੀਆਂ ਕੋਲੋਂ ਭਾਰੀ ਗਿਣਤੀ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ। ਫਿਲਹਾਲ ਮੁਠਭੇੜ ਖ਼ਤਮ ਹੋ ਗਈ ਹੈ ਪਰ ਸੁਰੱਖਿਆ ਬਲਾਂ ਵੱਲੋਂ ਇਲਾਕੇ 'ਚ ਭਾਲ ਮੁਹਿੰਮ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅੱਤਵਾਦੀਆਂ ਨੇ ਸ਼ੋਪੀਆ ਦੇ ਇੱਕ ਸਥਾਨਕ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਤਨਵੀਰ ਅਹਿਮਦ (24) ਵਜੋਂ ਹੋਈ ਹੈ। ਅਹਿਮਦ ਦੀ ਲਾਸ਼ ਕਚੌਰਾ ਤੋਂ ਮਿਲੀ ਸੀ। ਪੁਲਿਸ ਨੇ ਦੱਸਿਆ ਕਿ ਤਨਵੀਰ ਨੂੰ ਉਸ ਘਰ ਨੇੜੇ ਹੀ ਗੋਲੀ ਮਾਰੀ ਗਈ ਸੀ। ਗੋਲੀ ਲੱਗਣ ਤੋਂ ਤੁਰੰਤ ਬਾਅਦ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਸਥਾਨਕ ਪੁਲਿਸ ਨੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਹੈ।

Intro:Body:

create

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.