ਸ੍ਰੀਨਗਰ: ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਚੱਲ ਰਹੀ ਮੁੱਠਭੇੜ 'ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਮੁਕਾਬਲੇ ਦੌਰਾਨ ਇੱਕ ਅੱਤਵਾਦੀ ਵੀ ਮਾਰਿਆ ਗਿਆ ਹੈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ ਅਤੇ ਖ਼ਬਰਾਂ ਆ ਰਹੀਆਂ ਹਨ ਕਿ ਮੌਕੇ 'ਤੇ 2-3 ਅੱਤਵਾਦੀਆਂ ਨੂੰ ਜਵਾਨਾਂ ਨੇ ਘੇਰ ਲਿਆ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਡੋਡਾ ਕਸਬੇ ਤੋਂ 26 ਕਿਲੋਮੀਟਰ ਦੀ ਦੂਰੀ 'ਤੇ ਗੁੰਡਾਨਾ ਖੇਤਰ ਵਿੱਚ ਪੋਸਤਾ-ਪੋਤਰਾ ਪਿੰਡ ਵਿੱਚ ਸੁਰੱਖਿਆ ਬਲਾਂ ਨੇ ਇੱਕ ਸਾਂਝਾ ਅਭਿਆਨ ਚਲਾਇਆ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਮੁੱਠਭੇੜ ਸ਼ੁਰੂ ਹੋ ਗਈ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ 46 ਲੱਖ ਤੋਂ ਪਾਰ, 3 ਲੱਖ ਮੌਤਾਂ
ਇਸ ਮਹੀਨੇ ਦੇ ਸ਼ੁਰੂ ਵਿੱਚ ਡੋਡਾ 'ਚ 2 ਹਿਜਬੁਲ ਮੁਜਾਹਿਦੀਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 7 ਮਈ ਨੂੰ ਹਿਜ਼ਬੁਲ ਮੁਜਾਹਿਦੀਨ ਦਾ 22 ਸਾਲਾ ਮੈਂਬਰ ਡੋਡਾ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਕੋਲੋਂ ਇੱਕ ਪਿਸਤੌਲ ਅਤੇ ਇੱਕ ਵਾਇਰਲੈਸ ਸੈੱਟ ਬਰਾਮਦ ਹੋਇਆ।