ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇਸ਼ ਦੀ ਇੱਕ ਸਰਬੋਤਮ ਯੂਨੀਵਰਸਿਟੀ ਹੈ, ਜੋ ਕਿ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਵਿਵਾਦਾਂ ਵਿੱਚ ਚੱਲ ਰਹੀ ਹੈ। ਭਾਵੇਂ ਇਹ ਹੋਸਟਲ ਦੀਆਂ ਫੀਸਾਂ ਨੂੰ ਲੈ ਕੇ ਹੋਵੇ, ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਪ੍ਰਦਰਸ਼ਨਾਂ, ਜਾਂ ਕੈਂਪਸ ਦੇ ਅੰਦਰ ਹਾਲ ਵਿੱਚ ਹੋਈ ਹਿੰਸਾ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਜੇਐਨਯੂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜੇਐਨਯੂ ਦੇ ਵੀਸੀ ਪ੍ਰੋਫੈਸਰ ਐਮ ਜਗਦੀਸ਼ ਕੁਮਾਰ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜੇਐਨਯੂ ਵਿਵਾਦਾਂ ਨੂੰ ਲੈ ਕੇ ਕਈ ਸਵਾਲਾਂ ਦੇ ਜਵਾਬ ਦਿੱਤੇ।
ਜੇਐਨਯੂ ਵਿੱਚ ਚੱਲ ਰਹੀ ਹਿੰਸਾ ਨੂੰ ਲੈ ਕੇ ਜਗਦੀਸ਼ ਕੁਮਾਰ ਨੇ ਕਿਹਾ ਕਿ ਕੈਂਪਸ ਵਿੱਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਅਧਿਆਪਕ ਅਤੇ ਵਿਦਿਆਰਥੀ ਕੈਂਪਸ ਵਿੱਚ ਵਿਰੋਧ ਕਰ ਰਹੇ ਹਨ ਜੋ ਕਿ ਕੈਂਪਸ ਦੀ ਛਵੀ ਨੂੰ ਖ਼ਰਾਬ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਧਰਨਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਹੈ, ਪਰ ਜੋ ਕੁਝ ਵੀ ਉਹ ਕਰਨਾ ਚਾਹੁੰਦੇ ਹਨ ਉਹ ਸ਼ਾਂਤੀ ਨਾਲ ਕਰ ਸਕਦੇ ਹਨ, ਪਰ ਕਾਲੇਜ ਨੂੰ ਬੰਦ ਕਰਨਾ, ਡੇਟਾ ਸੈਂਟਰ ਨੂੰ ਬੰਦ ਕਰਨਾ, ਜੋ ਵਿਦਿਆਰਥੀ ਪੜਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਕਨਾ, ਇਸ ਨੂੰ ਸਾਂਤੀਪੁਰਵਕ ਧਰਨਾ ਨਹੀਂ ਕਹਿੰਦੇ, ਜੋ ਕਿ ਉਨ੍ਹਾਂ ਨੂੰ ਨਹੀਂ ਕਰਨਾ ਚਾਹਿਦਾ।
ਉੱਥੇ ਹੀ ਦੂਜੇ ਪਾਸੇ ਵੀਸੀ ਜਗਦੀਸ਼ ਕੁਮਾਰ ਨੇ ਜੇਐਨਯੂ ਦੇ ਹੋਸਟਲ ਦੇ ਕਿਸੇ ਵਾਰਡਨ ਦੇ ਅਸਤੀਫੇ ਦੀ ਖ਼ਬਰ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੇ ਵਾਰਡਨ ਦੇ ਅਸਤੀਫੇ ਦੀ ਖ਼ਬਰ ਨੂੰ ਇੱਕ ਅਫਵਾਹ ਦੱਸਿਆ।