ਅਲਵਰ: ਸ਼ਾਹਜਹਾਂਪੁਰ ਨੇੜੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਹਰਿਆਣੇ ਦੀ ਸਰਹੱਦ 'ਤੇ ਧਰਨਾ ਦੇ ਰਹੇ ਹਨ। ਕਿਸਾਨਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਜਿਸ ਥਾਂ 'ਤੇ ਕਿਸਾਨ ਜਥੇਬੰਦੀਆਂ ਪ੍ਰਦਰਸ਼ਨ ਕਰ ਰਹੀਆਂ ਹਨ, ਉਥੋਂ ਲਗਭਗ 1 ਕਿਲੋਮੀਟਰ ਦੇ ਨੇੜਲੇ ਇਲਾਕਿਆਂ 'ਚ ਕਿਸਾਨ ਤੰਬੂ ਲਗਾ ਕੇ ਰੁੱਕੇ ਹੋਏ ਹਨ।
ਕਿਸਾਨੀ ਲਹਿਰ ਲਗਾਤਾਰ ਤੂਲ ਫੜ੍ਹਦੀ ਜਾ ਰਹੀ ਹੈ। ਟਰੈਕਟਰਾਂ ਅਤੇ ਹੋਰ ਗੱਡੀਆਂ ਕਿਸਾਨ ਧਰਨੇ 'ਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਉਸ ਤੋਂ ਬਾਅਦ ਦਿੱਲੀ-ਜੈਪੁਰ ਹਾਈਵੇ ਨੂੰ ਵੀ ਕਿਸਾਨਾਂ ਨੇ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, ਹਾਈਵੇਅ ਉੱਤੇ 15 ਤੋਂ 20 ਕਿਲੋਮੀਟਰ ਦਾ ਜਾਮ ਲੱਗਿਆ ਹੋਇਆ ਹੈ। ਹਾਈਵੇਅ ਦੇ ਦੋਵੇ ਪਾਸੇ ਦੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਆ ਰਹੀਆਂ ਹਨ। ਵਿਗੜਦੀ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਗੱਡੀਆਂ ਨੂੰ ਅਲਵਰ ਅਤੇ ਹੋਰ ਰੂਟ ਤੋਂ ਮੋੜ ਦਿੱਤਾ ਗਿਆ।
ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਗਿਣਤੀ ਉਸ ਥਾਂ ਵੱਲ ਵੱਧ ਰਹੀ ਹੈ। ਕਿਸਾਨਾਂ ਦੀ ਵਧਦੀ ਗਿਣਤੀ ਨੂੰ ਵੇਖਦੇ ਹੋਏ ਖਾਣਾ ਬਣਾਉਣ ਵਾਲੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ। ਨਾਲ ਹੀ ਹੋਰ ਜ਼ਰੂਰੀ ਇੰਤਜ਼ਾਮ ਦੀ ਸੰਸਥਾਵਾਂ ਵੱਲੋਂ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਹਰਿਆਣਾ ਦੀ ਸਰਹੱਦ 'ਤੇ ਤਾਪਮਾਨ ਲਗਾਤਾਰ ਘੱਟ ਰਿਹਾ ਹੈ। ਰਾਤ ਦਾ ਤਾਪਮਾਨ ਲਗਭਗ 3 ਤੋਂ 4 ਡਿਗਰੀ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਬਹੁਤ ਪ੍ਰੇਸ਼ਾਨ ਹਨ। ਦੂਜੇ ਪਾਸੇ ਸ਼ਾਂਤਮਈ ਧਰਨੇ 'ਤੇ ਬੈਠੇ ਕਿਸਾਨ ਵੀ ਨਾਰਾਜ਼ ਹੋ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਤਿੰਨੋਂ ਬਿੱਲਾਂ ਨੂੰ ਵਾਪਸ ਨਹੀਂ ਲੈਂਦੀ।