ਦਿੱਲੀ: 40 ਦਿਨਾਂ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ 'ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ਤੋਂ ਕਿਸਾਨ ਆਏ ਹੋਏ ਹਨ ਤੇ ਵੱਖ ਵੱਖ ਢੰਗ-ਤਰੀਕਿਆਂ ਨਾਲ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਇਨ੍ਹਾਂ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸੇ ਦੇ ਚੱਲਦਿਆਂ ਸਿੰਘੂ ਬਾਰਡਰ ਉੱਤੇ ਇੱਕ ਕਿਸਾਨ ਫ਼ਸਲਾਂ ਨਾਲ ਤਿਆਰ ਪੰਜਾਬ ਦਾ ਨਕਸ਼ਾ ਲੈ ਕੇ ਪਹੁੰਚਿਆ। ਨਕਸ਼ੇ ਵਿੱਚ ਕਿਸਾਨ ਨੇ ਕਣਕ, ਜਵਾਰ, ਜੌਂ, ਬਾਜਰੇ, ਮੱਕੀ, ਦਾਲਾਂ ਆਦਿ ਦੀਆਂ ਫ਼ਸਲਾਂ ਚਿਪਕਾਈਆਂ ਹੋਈਆਂ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੀ ਹੈ ਕਿ ਸਰਕਾਰ ਕਿਸਾਨਾਂ 'ਤੇ ਥੋਪੇ ਖੇਤੀਬਾੜੀ ਕਾਨੂੰਨ ਨੂੰ ਰੱਦ ਕਰੇ।
ਉਕਤ ਕਿਸਾਨ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਅੰਦੋਲਨ ਵਿੱਚ, ਸਿਰਫ਼ ਕਿਸਾਨ ਹੀ ਨਹੀਂ, ਬਲਕਿ ਹੋਰ ਵਰਗ ਦੇ ਲੋਕ ਪਹੁੰਚੇ ਹਨ ਤੇ ਕੇਂਦਰ ਸਰਕਾਰ ਤੋਂ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਿਸਾਨ 40 ਦਿਨਾਂ ਤੋਂ ਦਿੱਲੀ ਦੀ ਸਰਹੱਦ ਤੇ ਹੋਰ ਸਰਹੱਦਾਂ 'ਤੇ ਬੈਠੇ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਖੇਤੀਬਾੜੀ ਕਾਨੂੰਨ ਰੱਦ ਕੀਤਾ ਜਾਵੇ ਪਰ ਸਰਕਾਰ ਕਿਸਾਨਾਂ ਦੀ ਮੰਗ ਵੱਲ ਧਿਆਨ ਨਹੀਂ ਦੇ ਰਹੀ। ਦੂਜੇ ਪਾਸੇ, ਹੋਰ ਸੰਸਥਾਵਾਂ ਨਾਲ ਜੁੜੇ ਲੋਕ ਕਿਸਾਨਾਂ ਨੂੰ ਦੱਸ ਰਹੇ ਹਨ, ਇਸ ਅੰਦੋਲਨ ਵਿੱਚ ਕਿਸਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਖੇਤੀ ਉਪਜ ਰਾਜਾਂ ਨਾਲ ਜੁੜੇ ਹੋਏ ਹਨ।
ਕਿਸਾਨ ਨੇ ਕਿਹਾ ਕਿ ਉੱਤਰੀ ਭਾਰਤ ਦੇ ਸੂਬੇ ਪੰਜਾਬ-ਹਰਿਆਣਾ, ਉੱਤਰ ਪ੍ਰਦੇਸ਼ ਸਭ ਤੋਂ ਵੱਧ ਖੇਤੀਬਾੜੀ ਨਾਲ ਵਿਕਾਸ ਕਰਨ ਵਾਲੇ ਖੇਤਰ ਹਨ। ਇਨ੍ਹਾਂ ਸੂਬਿਆਂ ਵਿੱਚ ਉਗਾਈਆਂ ਗਈਆਂ ਫ਼ਸਲਾਂ ਦੇਸ਼ ਦੇ ਹੋਰ ਹਿੱਸਿਆਂ ਵਿੱਚ ਪਹੁੰਚਾਈਆਂ ਜਾਂਦੀਆਂ ਹਨ ਜਿਸ ਨਾਲ ਦੇਸ਼ ਦੇ ਲੋਕਾਂ ਦਾ ਢਿੱਡ ਭਰ ਰਿਹਾ ਹੈ।
ਦੱਸ ਦਈਏ ਕਿ ਸਰਕਾਰ ਤੇ ਕਿਸਾਨਾਂ ਦਰਮਿਆਨ ਕਈ ਦੌਰ ਦੀ ਗੱਲਬਾਤ ਲਗਾਤਾਰ ਹੋ ਚੁੱਕੇ ਹਨ ਪਰ ਅਜੇ ਤੱਕ ਇਸਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਕਿਸਾਨ ਇਹ ਉਮੀਦ ਵੀ ਕਰ ਰਹੇ ਹਨ ਕਿ ਦਿੱਲੀ ਵਿੱਚ ਵੱਧ ਰਹੀ ਠੰਡ ਅਤੇ ਲਗਤਾਰ ਪੈ ਰਹੇ ਮੀਂਹ ਤੋਂ ਬਾਅਦ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀ ਚਾਹੀਦੀਆਂ ਹਨ ਤਾਂ ਜੋ ਉਹ ਦਿੱਲੀ ਦੀ ਸਰਹੱਦਾਂ ਨੂੰ ਛੱਡ ਕੇ ਪੰਜਾਬ ਚਲੇ ਜਾਣ, ਨਹੀਂ ਤਾਂ ਦਿੱਲੀ ਨੂੰ ਆਉਣ ਵਾਲੀਆਂ ਸੜਕਾਂ ਕਿਸਾਨਾਂ ਲਈ ਅੰਦੋਲਨ ਦਾ ਸਥਾਨ ਬਣੀਆਂ ਰਹਿਣਗੀਆਂ