ਨਵੀਂ ਦਿੱਲੀ: ਸ਼ਾਹੀਨ ਬਾਗ ਵਿੱਚ ਸੀਏਏ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਮੁਸਲਿਮ ਭਾਈਚਾਰੇ ਦਾ ਸਾਥ ਦੇਣ ਸੰਗਰੂਰ ਤੋਂ 800 ਕਿਸਾਨ ਰਵਾਨਾ ਹੋਏ ਸਨ। ਉਨ੍ਹਾਂ ਕਿਸਾਨਾਂ ਨੂੰ ਸ਼ਾਹੀਨ ਬਾਗ ਜਾਣ ਤੋਂ ਰੋਕ ਦਿੱਤਾ ਗਿਆ ਤੇ ਉਨ੍ਹਾਂ ਗੁਰਦੁਆਰਾ ਸ੍ਰੀ ਬਾਲਾ ਸਾਹਿਬ ਭੇਜ ਦਿੱਤਾ ਗਿਆ।
ਇਸ ਬਾਰੇ ਸੀਏਏ ਪ੍ਰਦਰਸ਼ਨਕਾਰੀਆਂ ਦਾ ਸਾਥ ਦੇਣ ਗਏ ਕਿਸਾਨ ਨੇ ਦੱਸਿਆ ਕਿ ਜਦੋਂ ਉਹ ਤੁਰੇ ਤਾਂ ਉਨ੍ਹਾਂ ਵੇਖਿਆ ਕਿ ਰਾਹ ਵਿੱਚ ਬੈਰੀਕੇਡ ਲੱਗੇ ਹੋਏ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੇ ਪੁੱਛਿਆ ਕਿ ਉਨ੍ਹਾਂ ਨੇ ਸ਼ਾਹੀਨ ਬਾਗ ਜਾਣ ਵਾਲਾ ਕਿਹੜਾ ਰਾਹ ਤਾਂ ਉੁਨ੍ਹਾਂ ਅੱਗੇ ਤੋਂ ਜਵਾਬ ਆਇਆ ਕਿ ਤੁਸੀਂ ਉੱਥੇ ਕੀ ਲੈਣ ਜਾਣਾ ਹੈ। ਉਨ੍ਹਾਂ ਕਿਹਾ ਗਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਇੱਕ ਘੰਟੇ ਤੱਕ ਉਠਾ ਦਿੱਤਾ ਜਾਵੇਗਾ, ਵੋਟਾਂ ਪੈਣੀਆਂ ਤਾਂ ਕਰਕੇ ਚੁੱਪ ਵੱਟੀ ਹੋਈ ਹੈ।
ਜਦੋਂ ਉਨ੍ਹਾਂ ਕਿਹਾ ਕਿ ਉਹ ਸ਼ਾਹੀਨ ਬਾਗ ਜਾਣ ਤੋਂ ਬਿਨਾਂ ਵਾਪਿਸ ਨਹੀਂ ਜਾਣਗੇ ਤਾਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਛੱਡਣ ਲਈ ਕਿਹਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਬਿਨਾਂ ਸ਼ਾਹੀਨ ਬਾਗ ਜਾਏ ਬਿਨਾਂ ਵਾਪਿਸ ਨਹੀਂ ਪਰਤਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ 800 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ, ਜਿੱਥੇ ਉਹ ਅਗਲੇ ਚਾਰ ਦਿਨਾਂ ਤੱਕ ਸ਼ਾਹੀਨ ਬਾਗ ਦੇ ਲੋਕਾਂ ਅਤੇ ਮੁਸਲਿਮ ਭਾਈਚਾਰੇ ਦੇ ਨਾਲ ਰੋਸ ਪ੍ਰਦਰਸ਼ਨ ਦਾ ਹਿੱਸਾ ਬਣਨਗੇ।