ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸਰਕਾਰ 'ਤੇ ਦਬਾਅ ਪਾਉਣ ਲਈ ਕਿਸਾਨਾਂ ਨੇ 8 ਦਸੰਬਰ ਨੂੰ 'ਭਾਰਤ ਬੰਦ' ਦਾ ਸੱਦਾ ਦਿੱਤਾ ਸੀ। ਕਿਸਾਨਾਂ ਨੂੰ ਮੰਗਲਵਾਰ ਦੇਰ ਰਾਤ ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਮੀਟਿੰਗ ਲਈ ਸੱਦਿਆ ਪਰ ਉਹ ਵੀ ਬੇਨਤੀਜਾ ਰਹੀ। ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਸਰਕਾਰ ਨਾਲ 6 ਗੇੜ ਦੀਆਂ ਬੈਠਕਾਂ ਬੇਸਿੱਟਾ ਰਹੀਆਂ ਸਨ।
-
The Government is not ready to take back the farm laws: Hannan Mollah, General Secretary, All India Kisan Sabha https://t.co/APu8ws5eWS
— ANI (@ANI) December 8, 2020 " class="align-text-top noRightClick twitterSection" data="
">The Government is not ready to take back the farm laws: Hannan Mollah, General Secretary, All India Kisan Sabha https://t.co/APu8ws5eWS
— ANI (@ANI) December 8, 2020The Government is not ready to take back the farm laws: Hannan Mollah, General Secretary, All India Kisan Sabha https://t.co/APu8ws5eWS
— ANI (@ANI) December 8, 2020
ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ 13 ਦਿਨਾਂ ਤੋਂ ਡੱਟੇ ਹੋਏ ਹਨ। ਉਨ੍ਹਾਂ ਨੇ ਅਮਿਤ ਸ਼ਾਹ ਨਾਲ ਮੀਟਿੰਗ ਦਾ ਕੋਈ ਹੱਲ਼ ਨਾ ਨਿਕਲਣ 'ਤੇ ਕੇਂਦਰ ਨਾਲ 9 ਦਸੰਬਰ ਦੀ ਬੈਠਕ ਨੂੰ ਖਾਰਿਜ ਕਰ ਦਿੱਤਾ ਹੈ।
-
Tomorrow we will hold a meeting at Singhu border (Delhi-Haryana border) at 12 pm: Hannan Mollah, General Secretary, All India Kisan Sabha. #FarmersProtest pic.twitter.com/AxMrdwH1xn
— ANI (@ANI) December 8, 2020 " class="align-text-top noRightClick twitterSection" data="
">Tomorrow we will hold a meeting at Singhu border (Delhi-Haryana border) at 12 pm: Hannan Mollah, General Secretary, All India Kisan Sabha. #FarmersProtest pic.twitter.com/AxMrdwH1xn
— ANI (@ANI) December 8, 2020Tomorrow we will hold a meeting at Singhu border (Delhi-Haryana border) at 12 pm: Hannan Mollah, General Secretary, All India Kisan Sabha. #FarmersProtest pic.twitter.com/AxMrdwH1xn
— ANI (@ANI) December 8, 2020
7ਵੇਂ ਦੌਰ ਦੀ ਬੈਠਕ ਨਹੀਂ ਹੋਵੇਗੀ
ਇਸ ਮਸਲੇ ਦਾ ਅਮਿਤ ਸ਼ਾਹ ਨਾਲ ਵੀ ਕੋਈ ਹੱਲ ਨਾ ਨਿਕਲਣ 'ਤੇ ਕਿਸਾਨਾਂ ਨੇ ਕੇਂਦਰ ਨਾਲ 7ਵੇਂ ਦੌਰ ਦੀ ਬੈਠਕ ਨੂੰ ਖਾਰਿਜ ਕਰ ਦਿੱਤਾ ਹੈ। ਕਿਸਾਨ ਆਪਣੀ ਮੰਗ 'ਤੇ ਡੱਟੇ ਹੋਏ ਹਨ ਤੇ ਕੇਂਦਰ ਆਪਣੀ ਜ਼ਿੱਦ 'ਤੇ।
'ਸਰਕਾਰ ਕਾਨੂੰਨ ਵਾਪਿਸ ਲੈਣ ਨੂੰ ਤਿਆਰ ਨਹੀਂ'
ਕਿਸਾਨ ਸਭਾ ਦੇ ਜਰਨਲ ਸੱਕਤਰ ਦਾ ਕਹਿਣਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਹੱਕ 'ਚ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਦਰ ਤੇ ਕਿਸਾਨਾਂ ਵਿਚਾਲੇ ਕੋਈ ਮੀਟਿੰਗ ਨਹੀਂ ਹੋਵੇਗੀ।
ਕਿਸਾਨ ਜਥੇਬੰਦੀਆਂ ਦੀ ਮੀਟਿੰਗ
ਕਿਸਾਨਾਂ ਨੇ ਕੇਂਦਰ ਨਾਲ ਮੀਟਿੰਗ ਲਈ ਖਾਰਿਜ ਕਰ ਦਿੱਤੀ ਹੈ। ਕਿਸਾਨ ਜਥੇਬੰਦੀਆਂ ਦੀ ਆਪਣੀ ਮੀਟਿੰਗ ਅੱਜ ਹੋਵੇਗੀ ਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।