ETV Bharat / bharat

ਦਿੱਲੀ 'ਚ ਕਿਸਾਨ ਜਥੇਬੰਦੀਆਂ ਦੀ ਬੈਠਕ: 5 ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ - ਖੇਤੀ ਕਾਨੂੰਨ

ਦਿੱਲੀ 'ਚ ਹੋਈ 250 ਕਿਸਾਨ ਧਿਰਾਂ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ ਹੈ ਕਿ ਕੇਂਦਰ ਸਰਕਾਰ ਵਿਰੁੱਧ ਦੇਸ਼ ਭਰ 'ਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

20 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਬੈਠਕ 'ਚ ਲਏ ਕਈ ਵੱਡੇ ਫੈਸਲੇ

author img

By

Published : Oct 27, 2020, 4:11 PM IST

Updated : Oct 27, 2020, 7:32 PM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਸਣੇ ਕਈ ਹੋਰਨਾਂ ਸੂਬਿਆਂ ਵਿੱਚ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਵੱਲੋਂ ਕਿਸਾਨਾਂ ਦੀ ਸਾਰ ਨਾ ਲਏ ਜਾਣ 'ਤੇ ਕਿਸਾਨ ਹੋਰ ਸਖ਼ਤ ਰੁਖ਼ ਅਪਣਾਉਂਦੇ ਨਜ਼ਰ ਆ ਰਹੇ ਹਨ। ਇਸ ਨੂੰ ਲੈ ਕੇ ਦੇਸ਼ ਭਰ ਦੀਆਂ 250 ਕਿਸਾਨ ਧਿਰਾਂ ਨੇ ਦਿੱਲੀ ਵਿੱਚ ਅੱਜ ਮੀਟਿੰਗ ਕੀਤੀ।

ਇਸ ਬੈਠਕ 'ਚ ਕਿਸਾਨਾਂ ਨੇ ਕਈ ਵੱਡੇ ਫੈਸਲੇ ਲਏ ਹਨ। ਜਾਣਕਾਰੀ ਮੁਤਾਬਕ ਪੂਰੇ ਦੇਸ਼ ਅੰਦਰ ਹੁਣ ਕੇਂਦਰ ਸਰਕਾਰ ਵਿਰੁੱਧ ਧਰਨੇ ਲਗਾਏ ਜਾਣਗੇ। 5 ਨਵੰਬਰ ਨੂੰ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ 26 ਅਤੇ 27 ਨਵੰਬਰ ਨੂੰ ਦਿੱਲੀ ਚਲੋ ਦੀ ਮੁਹਿੰਮ ਵੀ ਵਿੱਢੀ ਗਈ ਹੈ। ਇਨਾਂ ਦੋਹਾਂ ਦਿਨਾਂ 'ਚ ਦਿੱਲੀ ਵਿਖੇ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਦਿੱਲੀ 'ਚ ਕਿਸਾਨ ਜਥੇਬੰਦੀਆਂ ਦੀ ਬੈਠਕ: 5 ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ

ਇਸ ਦੌਰਾਨ ਇੱਕ ਸਾਂਝੀ ਕਮੇਟੀ ਬਣਾਈ ਗਈ। ਜਿਸ ਵਿੱਚ ਵੀਐੱਮ ਸਿੰਘ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ, ਰਾਜੂ ਸ਼ੈਟੀ ਅਤੇ ਯੋਗਿੰਦਰ ਯਾਦਵ ਨੂੰ ਸ਼ਾਮਲ ਕੀਤਾ ਗਿਆ ਹੈ।

ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਰੋਸ ਵਿੱਚ ਪੰਜਾਬ 'ਚ 1 ਅਕਤੂਬਰ ਤੋਂ ਕਿਸਾਨਾਂ ਨੇ ਰੇਲਾਂ ਰੋਕੀਆਂ ਹੋਈਆਂ ਹਨ। ਸਿਆਸੀ ਦਬਾਅ ਅਤੇ ਮਹਿੰਗਾਈ ਦੇ ਮੱਦੇਨਜ਼ਰ ਕਿਸਾਨਾਂ ਨੇ ਪੱਟੜੀਆਂ ਤੋਂ ਧਰਨਾ ਚੁੱਕ ਕੇ ਪਲੇਟਫਾਰਮਾਂ 'ਤੇ ਲਗਾ ਲਿਆ ਸੀ ਅਤੇ ਮਾਲ ਗੱਡੀਆਂ ਲਈ ਰਾਹ ਖੋਲ੍ਹ ਦਿੱਤੇ ਸਨ। ਪਰ ਕੇਂਦਰ ਸਰਕਾਰ ਨੇ ਇਸ 'ਤੇ ਆਪਣੀ ਕੋਝੀ ਰਣਨੀਤੀ ਅਪਣਾਉਂਦੇ ਹੋਏ ਬੀਤੇ ਕੱਲ੍ਹ (ਸੋਮਵਾਰ) ਪੰਜਾਬ 'ਚ ਮਾਲ ਗੱਡੀਆਂ ਬੰਦ ਕਰ ਦਿੱਤੀਆਂ।

ਕੇਂਦਰ ਨੇ ਕਿਹਾ ਕਿ ਜੇਕਰ ਯਾਤਰੀ ਰੇਲਾਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ ਤਾਂ ਮਾਲ ਗੱਡੀਆਂ ਵੀ ਨਹੀਂ ਜਾਣਗੀਆਂ। ਕੇਂਦਰ ਦੇ ਅਜਿਹੇ ਅੜੀਅਲ ਰਵੱਈਏ ਦੇ ਮੱਦੇਨਜ਼ਰ ਦੇਸ਼ ਭਰ ਦੇ ਕਿਸਾਨਾਂ ਨੇ ਅੱਜ ਦਿੱਲੀ ਵਿੱਚ ਮੀਟਿੰਗ ਰੱਖੀ ਸੀ।

Last Updated : Oct 27, 2020, 7:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.