ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਸਮਰਥਨ 'ਚ ਆਏ ਆਈਐਨਐਲਡੀ ਦੇ ਵਿਧਾਇਕ ਅਭੈ ਚੌਟਾਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਹੈ।
ਕਿਸਾਨੀ ਪ੍ਰਦਰਸ਼ਨ ਨਾਲ ਨਜਿੱਠਣ ਲਈ ਕੇਂਦਰ ਦੇ ਤਰੀਕੇ ਦੀ SC ਨੇ ਕੀਤੀ ਨਿਖੇਧੀ
14:19 January 11
ਕਿਸਾਨਾਂ ਦੇ ਸਮਰਥਨ 'ਚ ਅਭੈ ਚੌਟਾਲਾ ਨੇ ਦਿੱਤਾ ਅਸਤੀਫਾ
13:29 January 11
ਕਾਨੂੰਨਾਂ ਦੀ ਜਾਂਚ ਲਈ ਬਣਾਵਾਂਗੇ ਕਮੇਟੀ- ਸੁਪਰੀਮ ਕੋਰਟ
ਸੁਣਵਾਈ ਵਿੱਚ ਅਦਾਲਤ ਨੇ ਕਿਹਾ ਕਿ ਕਾਨੂੰਨਾਂ ਦੀ ਜਾਂਚ ਲਈ ਕਮੇਟੀ ਬਣਾਈ ਜਾ ਰਹੀ ਹੈ। ਹੁਣ ਉਹ ਹੀ ਮਾਮਲਾ ਵੇਖੇਗੀ। ਸੀਜੇਆਈ ਨੇ ਕਿਹਾ ਕਿ ਇਹੀ ਅਸੀਂ ਚਾਹੁੰਦੇ ਹਾਂ, ਪਰ ਸਭ ਕੁਝ ਇੱਕ ਆਰਡਰ ਨਾਲ ਨਹੀਂ ਹੋ ਸਕਦਾ। ਅਸੀਂ ਇਹ ਨਹੀਂ ਕਹਾਂਗੇ ਕਿ ਕੋਈ ਅੰਦੋਲਨ ਨਾ ਕਰੇ।
13:18 January 11
ਅੱਜ ਹੀ ਕੋਈ ਫ਼ੈਸਲਾ ਸੁਣਾ ਸਕਦਾ ਹੈ ਸੁਪਰੀਮ ਕੋਰਟ
ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਹੀ ਕੋਈ ਫ਼ੈਸਲਾ ਸੁਣਾ ਸਕਦਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਕਿਸੇ ਦਿਨ ਉੱਥੇ ਹਿੰਸਾ ਭੜਕ ਸਕਦੀ ਹੈ।
13:16 January 11
ਹਲਾਤਾਂ ਨੂੰ ਕਾਬੂ ਕਰਨ 'ਚ ਨਾਕਾਮ ਰਹੀ ਕੇਂਦਰ ਸਰਕਾਰ
ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਭ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਖੇਤੀ ਕਾਨੂੰਨਾਂ ਬਾਰੇ ਸੁਣਵਾਈ ਦੌਰਾਨ ਸੀਜੇਆਈ ਨੇ ਕਿਹਾ ਕਿ ਤੁਸੀਂ ਕਾਨੂੰਨਾਂ ਨੂੰ ਲਿਆ ਰਹੇ ਹੋ ਕੀ ਤੁਸੀਂ ਇਸ ਨੂੰ ਬਿਹਤਰ ਢੰਗ ਨਾਲ ਲਾਗੂ ਕਰ ਸਕਦੇ ਹੋ? ਕਿਸਾਨ ਅੰਦੋਲਨ ਨੂੰ ਵੇਖਦੇ ਹੋਏ ਇਹ ਕਿਹਾ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਹਲਾਤਾਂ ਨੂੰ ਕਾਬੂ ਕਰਨ 'ਚ ਨਾਕਾਮ ਰਹੀ ਹੈ।
12:34 January 11
ਖੇਤੀ ਕਾਨੂੰਨ ਚੰਗੇ ਹਨ ਇਸ ਬਾਰੇ ਇੱਕ ਵੀ ਪਟੀਸ਼ਨ ਨਹੀਂ
ਚੀਫ ਜਸਟਿਸ ਨੇ ਕਿਹਾ ਕਿ ਕੁਝ ਲੋਕਾਂ ਨੇ ਖੁਦਕੁਸ਼ੀ ਕੀਤੀ ਹੈ, ਬਜ਼ੁਰਗ ਲੋਕ ਅਤੇ ਔਰਤਾਂ ਅੰਦੋਲਨ ਦਾ ਹਿੱਸਾ ਹਨ। ਇਹ ਕੀ ਹੋ ਰਿਹਾ ਹੈ?, ਸੀਜੇਆਈ ਨੇ ਕਿਹਾ ਕਿ ਇੱਕ ਵੀ ਪਟੀਸ਼ਨ ਦਾਇਰ ਨਹੀਂ ਕੀਤੀ ਗਈ ਜਿਸ ਵਿੱਚ ਕਿਹਾ ਗਿਆ ਹੋਵੇ ਕਿ ਖੇਤੀ ਕਾਨੂੰਨ ਚੰਗੇ ਹਨ।
12:34 January 11
ਨਹੀਂ ਪਤਾ ਕਿ ਕੇਂਦਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਕੀ ਹੋ ਰਹੀ ਹੈ?
ਕਿਸਾਨਾਂ ਦੇ ਧਰਨੇ ਅਤੇ ਖੇਤੀ ਕਾਨੂੰਨਾਂ ਦੀ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਆਫ ਇੰਡੀਆ ਦਾ ਕਹਿਣਾ ਹੈ ਕਿ ਸਾਨੂੰ ਨਹੀਂ ਪਤਾ ਕਿ ਕੇਂਦਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਕੀ ਹੋ ਰਹੀ ਹੈ? ਕੀ ਤਿੰਨ ਕਾਨੂੰਨਾਂ ਦੀ ਸੰਵਿਧਾਨਕ ਯੋਗਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇੱਕ ਸਮੂਹ ਦੀ ਸੁਣਵਾਈ ਕਰਦਿਆਂ ਸੀਜੇਆਈ ਨੇ ਕਿਹਾ, ਕੀ ਇਨ੍ਹਾਂ ਕਾਨੂੰਨਾਂ ਨੂੰ ਕੁਝ ਸਮੇਂ ਲਈ ਰੋਕਿਆ ਜਾ ਸਕਦਾ ਹੈ?
11:34 January 11
ਕਰਨਾਲ ਵਿੱਚ 71 ਲੋਕਾਂ 'ਤੇ FIR ਦਰਜ
ਕਰਨਾਲ ਵਿੱਚ ਐਤਵਾਰ ਨੂੰ ਕਿਸਾਨ ਮਹਾਪੰਚਾਇਤ ਸਮਾਗਮ ਵਿੱਚ ਹੰਗਾਮਾ ਕਰਨ ਵਾਲੇ 71 ਲੋਕਾਂ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਦੱਸਦਈਏ ਕਿ ਐਤਵਾਰ ਨੂੰ ਇਸ ਸਮਾਗਮ ਵਿੱਚ ਕੁਝ ਲੋਕਾਂ ਵੱਲੋਂ ਭਨਤੋੜ ਕੀਤੀ ਗਈ ਸੀ।
11:29 January 11
ਬਰਨਾਲਾ ਦੇ ਇੱਕ ਕਿਸਾਨ ਨੇ ਫ਼ਾਹਾ ਲਾ ਕੇ ਕੀਤੀ ਖੁਦਕੁਸ਼ੀ
ਬਰਨਾਲਾ ਦੇ ਪਿੰਡ ਧੌਲਾ ਦੇ ਰਹਿਣ ਵਾਲੇ ਕਿਸਾਨ ਮ੍ਰਿਤਕ ਨਿਰਮਲ ਸਿੰਘ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਨਿਰਮਲ ਸਿੰਘ ਕੁਝ ਦਿਨ ਪਹਿਲਾ ਹੀ ਦਿੱਲੀ ਮੋਰਚੇ ਤੋਂ ਪਰਤਿਆ ਸੀ। ਕਿਸਾਨਾਂ ਦੀ ਸੁਣਵਾਈ ਨਾ ਹੋਣ ਤੋਂ ਦੁਖੀ ਹੋਏ ਨਿਰਮਲ ਸਿੰਘ ਨੇ ਬੀਤੀ ਰਾਤ ਫ਼ਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸਰਗਰਮ ਮੈਂਬਰ ਸੀ ਤੇ ਕਿਸਾਨ ਦੇ ਸਿਰ ਪੰਜ ਲੱਖ ਦਾ ਕਰਜ਼ਾ ਵੀ ਸੀ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦਾ ਕਰਜ਼ਾ ਮਾਫ ਕਰਨ, ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
10:15 January 11
ਟਿਕਰੀ ਬਾਰਡਰ 'ਤੇ 61 ਸਾਲਾਂ ਕਿਸਾਨ ਦੀ ਮੌਤ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇਵਾਲਾ ਦੇ ਇੱਕ ਕਿਸਾਨ ਜਗਦੀਸ਼ ਸਿੰਘ ਟਿੱਕਰੀ ਬਾਰਡਰ 'ਤੇ ਸ਼ਹੀਦ ਹੋ ਗਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਹਾਰਟ ਅਟੈਕ ਆਇਆ ਸੀ। ਕਿਸਾਨ ਜਗਦੀਸ਼ ਸਿੰਘ 61 ਸਾਲਾਂ ਦੇ ਸਨ।
09:40 January 11

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ 47ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਜਦੋਂ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣਗੇ ਉਸ ਤੋਂ ਬਾਅਦ ਹੀ ਉਹ ਘਰ ਵਾਪਸੀ ਕਰਨਗੇ।
ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਜਾਵੇਗੀ। 15 ਜਨਵਰੀ ਨੂੰ ਕਿਸਾਨਾਂ ਤੇ ਕੇਂਦਰ ਵਿਚਾਲੇ ਹੋਣ ਵਾਲੀ ਬੈਠਕ ਤੋਂ ਪਹਿਲਾਂ ਇਹ ਸੁਣਵਾਈ ਬਹੁਤ ਅਹਿਮ ਹੋਵੇਗੀ।
15 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਰਕਾਰ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਇਸ ਮੁੱਦੇ ਦੇ ਹੱਲ ਦੇ ਲਈ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਈ ਬੈਠਕਾਂ ਹੋ ਗਈਆਂ ਹਨ ਪਰ ਹਰ ਇੱਕ ਬੈਠਕ ਬੇਸਿੱਟਾ ਰਹੀ ਹੈ। ਸਰਕਾਰ ਕਿਸਾਨਾਂ ਦੀ ਮੁਸ਼ਕਲ ਨੂੰ ਦੂਰ ਕਰਨ ਲਈ ਫੇਲ੍ਹ ਸਾਬਤ ਹੋਈ ਹੈ।
ਅੰਦੋਲਨ ਕਾਰਨ ਕੋਰੋਨਾ ਵਾਇਰਸ ਦਾ ਸੰਕਟ
ਸੁਪਰੀਮ ਕੋਰਟ 'ਚ ਹੁਣ ਤੱਕ ਹੋਈ ਸੁਣਵਾਈ 'ਚ ਕੋਰਟ ਨੇ ਦੋਹਾਂ ਧਿਰਾਂ ਵਿਚਾਲੇ ਵਿਵਾਦ ਦੇ ਨਿਪਟਾਰੇ ਲਈ ਜ਼ੋਰ ਦਿੱਤਾ ਹੈ। ਬੀਤੇ ਹਫ਼ਤੇ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਕਾਰਨ ਕੋਰੋਨਾ ਵਾਇਰਸ ਦੇ ਸੰਕਟ 'ਤੇ ਚਿੰਤਾ ਪ੍ਰਗਟਾਈ ਸੀ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਅੰਦੋਲਨ ਦੌਰਾਨ ਕੋਰੋਨਾ ਪ੍ਰੋਟੋਕਾਲ ਪੂਰਾ ਕਰਨ ਸਬੰਧੀ ਜਾਣਕਾਰੀ ਮੰਗੀ ਸੀ।