ਨਵੀਂ ਦਿੱਲੀ: ਪੁਲਿਸ ਨੇ ਮੰਗਲਵਾਰ ਨੂੰ ਧਾਰਾ 370 ਨੂੰ ਖ਼ਤਮ ਕਰਨ ਅਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਰਹੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਧੀ ਅਤੇ ਭੈਣ ਸਣੇ ਇੱਕ ਦਰਜਨ ਦੇ ਕਰੀਬ ਮਹਿਲਾ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ।
ਜਾਣਕਾਰੀ ਮੁਤਾਬਕ ਫਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਸ ਦੀ ਧੀ ਸਾਫਿਆ ਮਹਿਲਾ ਵਰਕਰਾਂ ਦੇ ਇੱਕ ਸਮੂਹ ਦੀ ਅਗਵਾਈ ਕਰ ਰਹੀਆਂ ਸਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਉਹ ਰਾਜ ਤੋਂ ਧਾਰਾ 370 ਵਾਪਸ ਲੈਣ ਅਤੇ ਰਾਜ ਨੂੰ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਸਨ। ਇਹ ਔਰਤਾਂ ਹੋਰਡਿੰਗਜ਼ ਸਮੇਤ ਲਾਲ ਚੌਕ ਵਿਖੇ ਇਕੱਠੀਆਂ ਹੋਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਇਕੱਲਿਆਂ ਕੀਤਾ ਅਤੇ ਇਕ ਦਰਜਨ ਮਹਿਲਾ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਦੱਸਣਯੋਗ ਹੈ ਕਿ ਕਸ਼ਮੀਰ ਵਿੱਚ ਸੋਮਵਾਰ ਨੂੰ ਦੁਪਹਿਰ ਵਿੱਚ 72 ਦਿਨਾਂ ਬਾਅਦ ਪੋਸਟ ਪੇਡ ਮੋਬਾਈਲ ਸੇਵਾ ਬਹਾਲ ਕਰ ਦਿੱਤੀ ਗਈ ਸੀ ਜਦਕਿ ਇੰਟਰਨੈਟ ਅਜੇ ਵੀ ਬੰਦ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ 5 ਵਜੇ ਐਸਐਮਐਸ ਸੇਵਾ ਬੰਦ ਕਰ ਦਿੱਤੀ ਗਈ ਸੀ।