ETV Bharat / bharat

ਕੋਵਿਡ-19 ਖ਼ਿਲਾਫ ਲੜਾਈ ਅਜੇ ਖ਼ਤਮ ਨਹੀਂ ਹੋਈ: ਕੇਜਰੀਵਾਲ - ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਡਿਓ ਕਾਨਫਰੰਸਿੰਗ ਰਾਹੀਂ ਬੁਰਾੜੀ ਵਿਖੇ 450 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਦੇ ਉਦਘਾਟਨ ਕੀਤਾ। ਸਿਹਤ ਮੰਤਰੀ ਸਤੇਂਦਰ ਜੈਨ, ਜੋ ਹਾਲ ਹੀ ਵਿੱਚ ਕੋਵਿਡ-19 ਤੋਂ ਠੀਕ ਹੋਏ, ਨੇ ਬੁਰਾੜੀ ਦੇ ਹਸਪਤਾਲ ਦਾ ਉਦਘਾਟਨ ਮੌਕੇ ਸ਼ਿਰਕਤ ਕੀਤੀ।

fight not over yet: Kejriwal
ਕੋਵਿਡ-19 ਖਿਲਾਫ ਲੜਾਈ ਅਜੇ ਖਤਮ ਨਹੀਂ ਹੋਈ: ਕੇਜਰੀਵਾਲ
author img

By

Published : Jul 25, 2020, 3:10 PM IST

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਸ਼ਹਿਰ ਦੇ ਲੋਕਾਂ, ਉਨ੍ਹਾਂ ਦੀ ਸਰਕਾਰ ਅਤੇ ਕੇਂਦਰ ਨੇ ਮਿਲ ਕੇ ਕੋਵਿਡ-19 ‘ਤੇ ਜਿੱਤ ਹਾਸਲ ਕੀਤੀ ਹੈ ਪਰ ਲੜਾਈ ਅਜੇ ਖ਼ਤਮ ਨਹੀਂ ਹੋਈ।

  • LIVE | One more world class hospital being added to Delhi's health infrastructure today. Inaugurating Delhi Govt's Burari Hospital with 450 Corona beds, via video conferencing. https://t.co/hK1TgCTphb

    — Arvind Kejriwal (@ArvindKejriwal) July 25, 2020 " class="align-text-top noRightClick twitterSection" data=" ">

ਵੀਡਿਓ ਕਾਨਫਰੰਸਿੰਗ ਰਾਹੀਂ ਬੁਰਾੜੀ ਵਿਖੇ 450 ਬਿਸਤਰਿਆਂ ਵਾਲੇ ਦਿੱਲੀ ਦੇ ਸਰਕਾਰੀ ਹਸਪਤਾਲ ਦੇ ਉਦਘਾਟਨ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਮਾਪਦੰਡਾਂ ਵਿੱਚ ਸੁਧਾਰ ਹੋਇਆ ਹੈ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ, ਕੇਂਦਰ ਅਤੇ ਦਿੱਲੀ ਦੇ ਦੋ ਕਰੋੜ ਲੋਕਾਂ ਨੇ ਮਿਲ ਕੇ ਕੋਰੋਨਾ ਵਾਇਰਸ 'ਤੇ ਜਿੱਤ ਹਾਸਲ ਕੀਤੀ ਹੈ, ਪਰ ਇਹ ਕਹਿਣਾ ਸਹੀ ਨਹੀਂ ਹੋਵੇਗਾ ਕਿ ਲੜਾਈ ਖ਼ਤਮ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ, ਦਿੱਲੀ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਗਿਰਾਵਟ ਆਈ ਹੈ, ਮੌਤਾਂ ਘਟੀਆਂ ਹਨ, ਰਿਕਵਰੀ ਦਰ ਵਿੱਚ ਸੁਧਾਰ ਹੋਇਆ ਹੈ ਅਤੇ ਪੌਜ਼ੀਟਿਵ ਕੇਸਾਂ ਦਾ ਅਨੁਪਾਤ ਘੱਟ ਹੋਇਆ ਹੈ।

ਇਸ ਹਸਪਤਾਲ ਦੇ ਉਦਘਾਟਨ ਦੇ ਨਾਲ ਹੀ ਸ਼ਹਿਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਬੈੱਡਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਵੇਗਾ।

ਸਿਹਤ ਮੰਤਰੀ ਸਤੇਂਦਰ ਜੈਨ, ਜੋ ਹਾਲ ਹੀ ਵਿੱਚ ਕੋਵਿਡ-19 ਤੋਂ ਠੀਕ ਹੋਏ, ਨੇ ਬੁਰਾੜੀ ਦੇ ਹਸਪਤਾਲ ਦਾ ਉਦਘਾਟਨ ਕੀਤਾ।

ਸ਼ੁੱਕਰਵਾਰ ਤੱਕ, ਦਿੱਲੀ ਵਿੱਚ ਕੋਵਿਡ-19 ਦੇ 1,28,389 ਮਾਮਲੇ ਸਾਹਮਣੇ ਆਏ, ਜਦੋਂ ਕਿ ਬਿਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 3,777 ਹੈ। ਸ਼ਹਿਰ ਵਿਚ 13,681 ਐਕਟਿਵ ਕੇਸ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.