ਹੈਦਰਾਬਾਦ: ਫ਼ਿਲਮ ਅਤੇ ਟੈਲੀਵਿਜ਼ਨ ਜਗਤ ਨੂੰ ਰਾਹਤ ਦਿੰਦਿਆਂ ਤੇਲੰਗਾਨਾ ਸਰਕਾਰ ਨੇ ਢਾਈ ਮਹੀਨਿਆਂ ਬਾਅਦ ਫ਼ਿਲਮ ਸ਼ੂਟਿੰਗ 'ਤੇ ਲੱਗੀਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ।
ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਦਸਤਾਵੇਜ਼ਾਂ 'ਤੇ ਹਸਤਾਖਰ ਕਰਨ ਤੋਂ ਬਾਅਦ ਫਿਲਮ ਉਦਯੋਗ ਨੂੰ ਸ਼ੂਟ ਕਰਨ ਅਤੇ ਪੋਸਟ ਪ੍ਰੋਡਕਸ਼ਨ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਰਾਮੋਜੀ ਫ਼ਿਲਮ ਸਿਟੀ ਵਿੱਚ ਮੁੜ ਸ਼ੂਟਿੰਗ ਸ਼ੁਰੂ ਹੋ ਗਈ ਹੈ।
ਈਟੀਵੀ 'ਤੇ ਪ੍ਰਸਾਰਿਤ ਹੋਣ ਵਾਲੇ ਇੱਕ ਮਸ਼ਹੂਰ ਟੀਵੀ ਸੀਰੀਅਲ ਦੀ ਸ਼ੂਟਿੰਗ ਵੀ ਸ਼ੁਰੂ ਹੋ ਗਈ ਹੈ। ਇਸ ਦੀ ਸ਼ੂਟਿੰਗ ਐਮ-ਸਿਟੀ ਵਿਖੇ ਇੱਕ ਘਰ ਵਿੱਚ ਨਿਯਮਿਤ ਕਲਾਕਾਰਾਂ ਨਾਲ ਕੀਤੀ ਜਾ ਰਹੀ ਹੈ।
ਟੀਮ ਵੱਲੋਂ ਸੁਰੱਖਿਆ ਸਾਵਧਾਨੀਆਂ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਢਾਈ ਮਹੀਨੇ ਦੇ ਲੌਕਡਾਊਨ ਦੇ ਇੰਤਜ਼ਾਰ ਤੋਂ ਬਾਅਦ ਫ਼ਿਲਮ ਉਦਯੋਗ ਨੇ ਨਵੇਂ ਜੋਸ਼ ਨਾਲ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀਆਂ ਸਰਕਾਰਾਂ ਦੇ ਫ਼ੈਸਲੇ ਤੋਂ ਬਾਅਦ ਟੀਵੀ ਉਦਯੋਗਾਂ ਨੇ ਰੋਜ਼ਾਨਾ ਪ੍ਰਸਾਰਿਤ ਹੋਣ ਵਾਲੇ ਸੀਰੀਅਲਜ਼ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ।