ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗੁਜਰਾਤ ਦੇ ਸੂਰਤ ਵਿਚ ਇਕ ਮਹਿਲਾ ਬੈਂਕ ਕਰਮਚਾਰੀ ਨਾਲ ਬੈਂਕ ਵਿੱਚ ਹੋਈ ਕੁੱਟਮਾਰ ਤੋਂ ਇੱਕ ਦਿਨ ਬਾਅਦ ਕਿਹਾ ਕਿ ਕਿਸੇ ਨੂੰ ਵੀ ਬੈਂਕ ਕਰਮਚਾਰੀਆਂ ਦੀ ਸੁਰੱਖਿਆ ਅਤੇ ਇੱਜ਼ਤ ਨੂੰ ਨੁਕਸਾਨ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।
ਸੀਤਾਰਮਨ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਦਫਤਰ ਨੇ ਇਸ ਬਾਰੇ ਸੂਰਤ ਸਿਟੀ ਪੁਲਿਸ ਕਮਿਸ਼ਨਰ ਆਰਬੀ ਬ੍ਰਹਮਾਭੱਟ ਨਾਲ ਗੱਲਬਾਤ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀ ਕਾਂਸਟੇਬਲ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਜਾਵੇਗਾ।
ਵਿੱਤ ਮੰਤਰੀ ਨੇ ਕਿਹਾ, "ਸਾਡੀ ਇਸ ਮਾਮਲੇ 'ਤੇ ਡੂੰਘੀ ਨਿਗਰਾਨੀ ਹੈ। ਸਾਰੇ ਬੈਂਕ ਕਰਮਚਾਰੀਆਂ ਦੀ ਸੁਰੱਖਿਆ ਸਾਡੇ ਲਈ ਮਹੱਤਵਪੂਰਣ ਹੈ। ਇਸ ਚੁਣੌਤੀ ਭਰੇ ਸਮੇਂ ਵਿੱਚ, ਬੈਂਕ ਕਰਮਚਾਰੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਕਿਸੇ ਨੂੰ ਵੀ ਉਨ੍ਹਾਂ ਦੀ ਸੁਰੱਖਿਆ ਅਤੇ ਮਾਣ ਸਨਮਾਨ ਨੂੰ ਨੁਕਸਾਨ ਪਹੁੰਚਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।"
ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਸ ਬਾਰੇ ਸੂਰਤ ਦੇ ਜ਼ਿਲ੍ਹਾ ਕੁਲੈਕਟਰ ਨਾਲ ਵੀ ਗੱਲਬਾਤ ਕੀਤੀ ਹੈ। ਹਾਲਾਂਕਿ ਉਹ ਇਸ ਸਮੇਂ ਛੁੱਟੀ ‘ਤੇ ਹਨ, ਪਰ ਉਨ੍ਹਾਂ ਮੰਗਲਵਾਰ ਰਾਤ ਨੂੰ ਦਰਜ ਕੀਤੀ ਗਈ ਐਫਆਈਆਰ 'ਤੇ ਕਾਰਵਾਈ ਦਾ ਭਰੋਸਾ ਦਿੱਤਾ ਹੈ।