ਭੋਪਾਲ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਮੁੱਖ ਵਿਰੋਧੀ ਧਿਰ ਕਾਂਗਰਸ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਮੱਧ ਪ੍ਰਦੇਸ਼ ਵਿੱਚ ਬੁੱਧਵਾਰ ਨੂੰ ਕਾਂਗਰਸ ਪਾਰਟੀ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਲਗਭਗ 150 ਕਾਂਗਰਸੀ ਆਗੂਆਂ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿਚ ਸੀਨੀਅਰ ਕਾਂਗਰਸੀ ਆਗੂ ਦਿਗਵਿਜੈ ਸਿੰਘ ਸਮੇਤ 150 ਕਾਂਗਰਸੀ ਵਰਕਰਾਂ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਸਰਕਾਰੀ ਹੁਕਮਾਂ ਦੀ ਉਲੰਘਣਾ ਕਾਰਨ ਧਾਰਾ 341,188,143, 269, ਅਤੇ 270 ਆਈਪੀਸੀ ਦੇ ਤਹਿਤ ਕੀਤੀ ਗਈ ਹੈ।
ਦੱਸ ਦਈਏ ਕਿ ਬੁੱਧਵਾਰ ਨੂੰ ਕਾਂਗਰਸ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਰਾਜ ਪੱਧਰੀ ਰੋਸ ਵਜੋਂ ਮੱਧ ਪ੍ਰਦੇਸ਼ ਵਿੱਚ ਸਾਈਕਲ 'ਤੇ ਦੌਰਾ ਕੀਤਾ ਸੀ। ਇਸ ਯਾਤਰਾ ਵਿੱਚ ਮਜ਼ਦੂਰਾਂ ਨੇ ਸਾਈਕਲ ਰਾਹੀਂ ਲਿੰਕ ਰੋਡ 'ਤੇ ਰੋਸ਼ਨਪੁਰਾ ਚੌਰਾਹਾ ਵਿਖੇ ਮੁੱਖ ਮੰਤਰੀ ਦੀ ਮੌਜੂਦਾ ਰਿਹਾਇਸ਼ ਤੱਕ ਯਾਤਰਾ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਪੈਟਰੋਲ ਨਾਲੋਂ ਮਹਿੰਗਾ ਹੋਇਆ ਡੀਜ਼ਲ, 80 ਦਾ ਅੰਕੜਾ ਪਾਰ
ਦਿਗਵਿਜੈ ਸਿੰਘ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਹਾ ਸੀ, ‘ਅੱਜ ਜਦੋਂ ਜਨਤਾ ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਜੂਝ ਰਹੀ ਹੈ, ਉਸ ਸਮੇਂ ਵਿੱਚ ਮਹਿੰਗਾਈ ਵਧ ਰਹੀ ਹੈ। ਲੋਕ ਭੁੱਖ ਨਾਲ ਮਰ ਰਹੇ ਹਨ। ਕੇਂਦਰ ਸਰਕਾਰ ਨੇ ਲਗਾਤਾਰ 18ਵੇਂ ਦਿਨ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ।
ਦੱਸ ਦੇਈਏ ਕਿ ਪਿਛਲੇ 18 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਤੋਂ ਮਹਿੰਗਾ ਡੀਜ਼ਲ ਵਿਕ ਰਿਹਾ ਹੈ।