ਗੁਜਰਾਤ: ਸੂਰਤ ਵਿੱਚ ਸਥਿਤ ਤੇਲ ਤੇ ਆਇਲ ਐਂਡ ਨੈਚੂਰਲ ਗੈਸ ਕਾਰਪੋਰੇਸ਼ਨ ਦੇ ਪਲਾਂਟ ਵਿੱਚ ਬੁੱਧਵਾਰ ਦੇਰ ਰਾਤ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਹੁਣ ਤੱਕ ਅੱਗ ਲੱਗਣ ਦਾ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉੱਥੇ ਹੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਜਾਣਕਾਰੀ ਅਨੁਸਾਰ, ਅੱਗ 'ਤੇ ਕਾਬੂ ਪਾਉਣ ਲਈ ਫ੍ਰਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸੂਰਤ ਦੇ ਇਸ ਪਲਾਂਟ ਵਿੱਚ ਪਹਿਲਾਂ ਵੀ ਅੱਗ ਲੱਗਣ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ। ਜਾਣਕਾਰੀ ਮੁਤਾਬਕ ਸਾਲ 2015 ਵਿੱਚ ਵੀ ਇੱਥੇ ਅੱਗ ਲੱਗ ਗਈ ਸੀ ਜਿਸ ਦੀ ਚਪੇਟ ਵਿੱਚ ਆਉਣ ਕਰਕੇ ਕਰੀਬ 13 ਵਿਅਕਤੀ ਬੂਰੀ ਤਰ੍ਹਾਂ ਅੱਗ ਨਾਲ ਝੁਲਸ ਗਏ ਸਨ।