ETV Bharat / bharat

ਗ੍ਰੇਟਰ ਨੋਇਡਾ: NPCL ਪਾਵਰ ਸਟੇਸ਼ਨ 'ਚ ਲੱਗੀ ਅੱਗ, ਅੱਗ ਬੁਝਾਊ ਅਮਲੇ ਦੀਆਂ ਕਈ ਗੱਡੀਆਂ ਮੌਕੇ 'ਤੇ - ਐਨਪੀਸੀਐਲ ਦੇ ਬਿਜਲੀ ਘਰ ਵਿੱਚ ਅੱਗ

ਗ੍ਰੇਟਰ ਨੋਇਡਾ ਦੇ ਨਾਲੇਜ ਪਾਰਕ ਥਾਣਾ ਸੈਕਟਰ -148 ਵਿੱਚ ਬੁੱਧਵਾਰ ਸਵੇਰੇ 7 ਵਜੇ ਐਨਪੀਸੀਐਲ ਦੇ ਬਿਜਲੀ ਘਰ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫ਼ੋਟੋ।
ਫ਼ੋਟੋ।
author img

By

Published : Aug 19, 2020, 12:59 PM IST

ਨਵੀਂ ਦਿੱਲੀ / ਗ੍ਰੇਟਰ ਨੋਇਡਾ: ਬੁੱਧਵਾਰ ਸਵੇਰੇ 7 ਵਜੇ ਗ੍ਰੇਟਰ ਨੋਇਡਾ ਦੇ ਨਾਲੇਜ ਪਾਰਕ ਥਾਣਾ ਖੇਤਰ ਦੇ ਸੈਕਟਰ -148 ਸਥਿਤ ਨੋਇਡਾ ਪਾਵਰ ਕਾਰਪੋਰੇਸ਼ਨ ਲਿਮਟਡ (ਐਨਪੀਸੀਐਲ) ਦੇ ਬਿਜਲੀ ਸਟੇਸ਼ਨ ਉੱਤੇ ਇੱਕ ਤਕਨੀਕੀ ਨੁਕਸ ਕਾਰਨ ਅੱਗ ਲੱਗ ਗਈ। ਅੱਗ ਬੁਝਾਊ ਅਮਲੇ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਕਾਰਨ ਗ੍ਰੇਟਰ ਨੋਇਡਾ ਦੇ ਕਈ ਹਿੱਸਿਆਂ ਵਿਚ ਬਿਜਲੀ ਗੁੱਲ ਹੋ ਗਈ ਹੈ। ਬਿਜਲੀ ਘਰ ਦੇ ਕਈ ਟਰਾਂਸਫਾਰਮਰ ਅੱਗ ਦੀ ਲਪੇਟ ਵਿਚ ਆ ਗਏ ਹਨ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁੱਝ ਸਾਫ਼ ਪਤਾ ਨਹੀਂ ਚੱਲ ਸਕਿਆ ਹੈ।

ਵੇਖੋ ਵੀਡੀਓ

ਮੌਕੇ 'ਤੇ ਮੌਜੂਦ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਈ ਟਰਾਂਸਫਾਰਮਰਾਂ ਨੂੰ ਅੱਗ ਲੱਗ ਗਈ ਹੈ। ਇਨ੍ਹਾਂ ਉਪਕਰਣਾਂ ਵਿਚ ਤੇਲ ਦੀ ਮਾਤਰਾ ਬਹੁਤ ਜ਼ਿਆਦਾ ਹੈ, ਜਿਸ ਕਾਰਨ ਅੱਗ ਬੁਝਾਉਣ ਵਿਚ ਬਹੁਤ ਮੁਸ਼ਕਲ ਹੋ ਰਹੀ ਹੈ।

ਨੋਇਡਾ ਅਤੇ ਗ੍ਰੇਟਰ ਨੋਇਡਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ। ਵਿਭਾਗ ਅਤੇ ਬਿਜਲੀ ਨਿਗਮ ਦੇ ਇੰਜੀਨੀਅਰ ਸਾਂਝੇ ਤੌਰ 'ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.