ਨਵੀਂ ਦਿੱਲੀ: ਸ਼ਾਸਤਰੀ ਭਵਨ ਦੀ ਤੀਸਰੀ ਮੰਜ਼ਿਲ 'ਤੇ ਸਵੇਰੇ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਅੱਗ ਬੁਝਾਊ ਅਮਲੇ ਦੀਆਂ 8 ਗੱਡੀਆਂ ਮੌਕੇ ਉੱਤੇ ਪੁੱਜੀਆਂ ਅਤੇ ਅੱਗ ਉੱਤੇ ਪਾਇਆ ਗਿਆ।
ਜਾਣਕਾਰੀ ਮੁਤਾਬਕ ਅੱਗ ਰਿਕਾਰਡ ਰੂਮ ਦੇ ਏਸੀ ਵਿੱਚ ਲੱਗੀ ਸੀ। ਮੁੱਢਲੀ ਜਾਂਚ ਵਿੱਚ ਸ਼ਾਰਟ ਸਰਕਟ ਦੇ ਚਲਦੇ ਅੱਗ ਲੱਗਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਦਰਅਸਲ ਅੱਗ ਬੁਝਾਊ ਅਮਲੇ ਨੂੰ ਸਵੇਰੇ 9.55 ਵਜੇ ਸ਼ਾਸਤਰੀ ਭਵਨ ਦੀ ਤੀਜੀ ਮੰਜ਼ਿਲ ਉੱਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਅੱਗ ਬੁਝਾਊ ਅਮਲੇ ਦੀਆਂ 8 ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ। ਲਗਭਗ ਅੱਧੇ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ਉੱਤੇ ਪਾਇਆ ਗਿਆ।
ਇਸ ਦੇ ਲਈ ਅੱਗ ਬੁਝਾਊ ਅਮਲੇ ਨੂੰ ਹਾਈਡਰੋਕਲਿਕ ਮਸ਼ੀਨ ਦੀ ਵਰਤੋਂ ਕਰਨੀ ਪਈ। ਤੀਜੀ ਮੰਜ਼ਿਲ ਦੇ ਸ਼ੀਸ਼ੇ ਨੂੰ ਤੋੜ ਕੇ ਉੱਥੇ ਅੱਗ ਬੁਝਾਉਣ ਦਾ ਕੰਮ ਅੱਗ ਬੁਝਾਊ ਅਮਲੇ ਵੱਲੋਂ ਕੀਤਾ ਗਿਆ।
ਪੁਲਿਸ ਮੁਤਾਬਕ ਜਦੋਂ ਅੱਗ ਬੁਝਾਉਣ ਤੋਂ ਬਾਅਦ ਇਸ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਅੱਗ ਤੀਜੀ ਮੰਜ਼ਲ ਦੇ ਰਿਕਾਰਡ ਰੂਮ ਵਿੱਚ ਲੱਗੀ ਸੀ। ਮੁੱਢਲੀ ਜਾਂਚ ਵਿੱਚ ਏਸੀ ਦੇ ਸ਼ਾਰਟ ਸਰਕਟ ਤੋਂ ਅੱਗ ਲੱਗਣ ਦੀ ਸੰਭਾਵਨਾ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਇਥੇ ਕਿਸ ਤਰ੍ਹਾਂ ਦੇ ਦਸਤਾਵੇਜ਼ ਸੜੇ ਹਨ। ਫਿਲਹਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਸੰਸਦ ਮਾਰਗ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।