ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਦਾ ਵਿਰੋਧ ਦੇਸ਼ ਭਰ ਦੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਸੰਘਰਸ਼ ਕਰ ਰਹੀਆਂ 30 ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਅੱਜ ਦਿੱਲੀ ਬੁਲਾਇਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਕਿਸਾਨ ਜਥੇਬੰਦੀਆਂ ਦੀ ਇਹ ਮੀਟਿੰਗ ਕਿਸੇ ਵੀ ਨਤੀਜੇ ਨਹੀਂ ਪਹੁੰਚ ਸਕੀ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅੱਜ ਦੀ ਇਹ ਮੀਟਿੰਗ ਕਿਸੇ ਵੀ ਬਿਨ੍ਹਾਂ ਕਿਸੇ ਨਤੀਜੇ ਤੋਂ ਖਤਮ ਹੋ ਗਈ ਹੈ।
ਲਗਭਗ ਸੱਤ ਘੰਟੇ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਈ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ। ਇਸ ਮੀਟਿੰਗ ਮਗਰੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਸਾਡੇ ਵਿਚਾਰਾਂ 'ਚ ਕਾਫੀ ਦੂਰੀ ਸੀ। ਇਸ ਦੇ ਬਾਵਜੂਦ ਵੀ ਅਸੀਂ ਕਿਸਾਨਾਂ ਨੂੰ ਕਿਹਾ ਹੈ ਕਿ ਇਸ 'ਤੇ ਚਰਚਾ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸਾਨਾਂ ਭਰੋਸਾ ਦਿੱਤਾ ਹੈ ਕਿ ਐਮਐਸਪੀ ਅਤੇ ਏਪੀਐਮਸੀ ਵੀ ਜਾਰੀ ਰਹੇਗੀ।
-
किसान संगठनों के प्रतिनिधियों की माननीय कृषि एवं किसान कल्याण मंत्री श्री नरेंद सिंह तोमर के साथ चर्चा सम्पन्न हुई। #AatmaNirbharKrishi #FarmActs@nstomar @PRupala @KailashBaytu @PiyushGoyal @RailMinIndia pic.twitter.com/y6gQTlrFoW
— Agriculture INDIA (@AgriGoI) November 13, 2020 " class="align-text-top noRightClick twitterSection" data="
">किसान संगठनों के प्रतिनिधियों की माननीय कृषि एवं किसान कल्याण मंत्री श्री नरेंद सिंह तोमर के साथ चर्चा सम्पन्न हुई। #AatmaNirbharKrishi #FarmActs@nstomar @PRupala @KailashBaytu @PiyushGoyal @RailMinIndia pic.twitter.com/y6gQTlrFoW
— Agriculture INDIA (@AgriGoI) November 13, 2020किसान संगठनों के प्रतिनिधियों की माननीय कृषि एवं किसान कल्याण मंत्री श्री नरेंद सिंह तोमर के साथ चर्चा सम्पन्न हुई। #AatmaNirbharKrishi #FarmActs@nstomar @PRupala @KailashBaytu @PiyushGoyal @RailMinIndia pic.twitter.com/y6gQTlrFoW
— Agriculture INDIA (@AgriGoI) November 13, 2020
ਇਸ ਮੀਟਿੰਗ ਬਾਰੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਤੋਂ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਜਾਣੂ ਕਰਵਾਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਤਿੰਨੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸੇ ਨਾਲ ਹੀ ਪਰਾਲੀ ਸਾੜਣ ਵਾਲੇ ਨਵੇਂ ਆਰਡੀਨੈਂਸ ਨੂੰ ਵੀ ਤੁਰੰਤ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਇਸ ਮੀਟਿੰਗ ਬਾਰੇ ਮੁੱਢਲੇ ਵੇਰਵਿਆਂ ਅਨੁਸਾਰ ਕਿਸਾਨ ਆਗੂਆਂ ਨੇ ਮੰਤਰੀਆਂ ਅੱਗੇ ਪੰਜਾਬ ਦੀ ਆਰਥਿਕ ਨਾਕਾਬੰਦੀ ਨੂੰ ਵੀ ਤੁਰੰਤ ਖਤਮ ਕਰਨ ਦੀ ਮੰਗ ਰੱਖੀ ਹੈ ਅਤੇ ਮਾਲ ਗੱਡੀਆਂ ਦੀ ਆਵਾਜ਼ਾਈ ਵੀ ਬਹਾਲ ਕਰਨ ਦੀ ਮੰਗ ਰੱਖੀ ਹੈ। ਇਸ ਮੀਟਿੰਗਾ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਤੋਂ ਸਰਕਾਰ ਦੇ ਮੰਤਰੀਆਂ ਨੂੰ ਜਾਣੂ ਕਰਵਾ ਦਿੱਤਾ ਹੈ ਜੇਕਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ।