ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅੰਤਰਰਾਸ਼ਟਰੀ ਉਡਾਣਾਂ ਲਈ ਦੁਵੱਲੇ ਅਸਥਾਈ ਪ੍ਰਬੰਧ ਸਥਾਪਤ ਕਰਨ ਲਈ ਆਸਟ੍ਰੇਲੀਆ, ਜਾਪਾਨ ਅਤੇ ਸਿੰਗਾਪੁਰ ਸਣੇ 13 ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ। ਇਸ ਤਹਿਤ ਦੋਵਾਂ ਦੇਸ਼ਾਂ ਦੀਆਂ ਏਅਰਲਾਈਨਾਂ ਕੁਝ ਪਾਬੰਦੀਆਂ ਨਾਲ ਅੰਤਰ ਰਾਸ਼ਟਰੀ ਉਡਾਣਾਂ ਚਲਾ ਸਕਦੀਆਂ ਹਨ।
ਪੁਰੀ ਨੇ ਟਵੀਟ ਕਰਦਿਆਂ ਲਿਖਿਆ, "ਗੁਆਂਢੀ ਦੇਸ਼ਾਂ ਸ਼੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨਾਲ ਵੀ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਗਏ ਹਨ। ਜੁਲਾਈ ਤੋਂ ਹੀ ਭਾਰਤ ਨੇ ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ, ਯੂਏਈ, ਕਤਰ ਅਤੇ ਮਾਲਦੀਵ ਨਾਲ ਅਜਿਹੇ ਸਮਝੌਤੇ ਕੀਤੇ ਹਨ। ਹੁਣ ਅਸੀਂ ਇਨ੍ਹਾਂ ਯਤਨਾਂ ਨੂੰ ਅੱਗੇ ਵਧਾ ਰਹੇ ਹਾਂ ਅਤੇ ਅਜਿਹੀ ਪ੍ਰਣਾਲੀ ਸਥਾਪਤ ਕਰਨ ਲਈ 13 ਹੋਰ ਦੇਸ਼ਾਂ ਨਾਲ ਗੱਲਬਾਤ ਕਰ ਰਹੇ ਹਾਂ।"
-
We continue to further strengthen the reach & scope of VBM. Air Travel arrangements are already in place with USA, UK, France, Germany, UAE, Qatar & Maldives.
— Hardeep Singh Puri (@HardeepSPuri) August 18, 2020 " class="align-text-top noRightClick twitterSection" data="
We are now taking these efforts forward & are negotiating with 13 more countries to establish such arrangements.
">We continue to further strengthen the reach & scope of VBM. Air Travel arrangements are already in place with USA, UK, France, Germany, UAE, Qatar & Maldives.
— Hardeep Singh Puri (@HardeepSPuri) August 18, 2020
We are now taking these efforts forward & are negotiating with 13 more countries to establish such arrangements.We continue to further strengthen the reach & scope of VBM. Air Travel arrangements are already in place with USA, UK, France, Germany, UAE, Qatar & Maldives.
— Hardeep Singh Puri (@HardeepSPuri) August 18, 2020
We are now taking these efforts forward & are negotiating with 13 more countries to establish such arrangements.
ਉਨ੍ਹਾਂ ਕਿਹਾ ਕਿ ਇਨ੍ਹਾਂ ਦੇਸ਼ਾਂ ਵਿਚ ਆਸਟ੍ਰੇਲੀਆ, ਇਟਲੀ, ਜਾਪਾਨ, ਨਿਊਜ਼ੀਲੈਂਡ, ਨਾਈਜੀਰੀਆ, ਬਹਿਰੀਨ, ਇਜ਼ਰਾਈਲ, ਕੀਨੀਆ, ਫਿਲੀਪੀਨਜ਼, ਰੂਸ, ਸਿੰਗਾਪੁਰ, ਦੱਖਣੀ ਕੋਰੀਆ ਅਤੇ ਥਾਈਲੈਂਡ ਸ਼ਾਮਲ ਹਨ। ਕੋਰੋਨਾ ਵਾਇਰਸ ਕਾਰਨ ਭਾਰਤ ਵਿੱਚ 23 ਮਾਰਚ ਤੋਂ ਅੰਤਰਰਾਸ਼ਟਰੀ ਉਡਾਣਾ ਮੁਲਤਵੀ ਹਨ। ਪੁਰੀ ਨੇ ਕਿਹਾ ਕਿ ਭਾਰਤ ਇਨ੍ਹਾਂ ਦੇਸ਼ਾਂ ਤੋਂ ਇਲਾਵਾ ਹੋਰ ਦੇਸ਼ਾਂ ਨਾਲ ਵੀ ਅਜਿਹੀ ਦੁਵੱਲੀ ਵਿਵਸਥਾ ਸਥਾਪਤ ਕਰਨ ਬਾਰੇ ਵਿਚਾਰ ਕਰੇਗਾ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੀ ਗਈ ਤਾਲਾਬੰਦੀ ਕਾਰਨ ਭਾਰਤ ਵਿਚ ਦੋ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ ਘਰੇਲੂ ਯਾਤਰੀਆਂ ਦੀਆਂ ਉਡਾਣਾਂ 25 ਮਈ ਨੂੰ ਮੁੜ ਸ਼ੁਰੂ ਹੋਈਆਂ।
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਲਗਾਈਆਂ ਗਈਆਂ ਯਾਤਰਾ ਪਾਬੰਦੀਆਂ ਕਾਰਨ ਹਵਾਬਾਜ਼ੀ ਖੇਤਰ ਪ੍ਰਭਾਵਿਤ ਹੋਇਆ ਹੈ। ਭਾਰਤ ਦੀਆਂ ਸਾਰੀਆਂ ਏਅਰਲਾਇਨਜ਼ ਨੇ ਲਾਗਤ ਘਟਾਉਣ ਲਈ ਕਈ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਤਨਖਾਹ ਵਿੱਚ ਕਟੌਤੀ, ਬਿਨਾਂ ਤਨਖਾਹ ਤੋਂ ਛੁੱਟੀ ਆਦਿ ਸ਼ਾਮਲ ਹਨ।