ਚੰਡੀਗੜ੍ਹ: ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਕਥਿਤ ਫ਼ੋਰੈਕਸ ਅਤੇ ਬੇਨਾਮੀ ਵਿਦੇਸ਼ੀ ਜਾਇਦਾਦ ਦੇ ਮਾਮਲੇ ਵਿੱਚ ਸ਼ਮੂਲੀਅਤ ਨੂੰ ਲੈ ਕੇ 6 ਨਵੰਬਰ ਨੂੰ ਖ਼ੁਦ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਈਡੀ ਦੇ ਉੱਚ ਸੂਤਰਾਂ ਮੁਤਾਬਕ ਰਣਇੰਦਰ ਸਿੰਘ ਨੇ ਏਜੰਸੀ ਦੇ ਅਧਿਕਾਰੀਆਂ ਨੂੰ ਅਗ਼ਲੀ ਤਾਰੀਖ਼ ਵਿੱਚ ਪੇਸ਼ ਹੋਣ ਦੇ ਅਰਜੀ ਦਿੱਤੀ ਸੀ।
ਸੂਤਰਾਂ ਨੇ ਕਿਹਾ ਕਿ ਰਣਇੰਦਰ ਸਿੰਘ ਦੀ ਅਰਜੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ 6 ਨਵੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਲਈ ਬੁਲਾਇਆ ਗਿਆ ਹੈ।
ਈਡੀ ਨੇ ਆਪਣੇ ਜਲੰਧਰ ਦੇ ਦਫ਼ਤਰ ਵਿੱਚ ਉਨ੍ਹਾਂ ਨੂੰ 23 ਅਕਤੂਬਰ ਨੂੰ ਸੰਮਨ ਜਾਰੀ ਕੀਤਾ ਸੀ। ਏਜੰਸੀ ਅਸਲ ਵਿੱਚ ਸਵਿਟਜ਼ਰਲੈਂਡ ਵਿੱਚ ਕਥਿਤ ਪੈਸਿਆਂ ਦੇ ਲੈਣ-ਦੇਣ ਅਤੇ ਬ੍ਰਿਟਿਸ਼-ਵਰਜੀਨੀਆ ਆਇਲੈਂਡ ਦੇ ਟੈਕਸ ਹੈਵਨ ਵਿੱਚ ਇੱਕ ਟਰੱਸਟ ਦੇ ਨਿਰਮਾਣ ਨੂੰ ਲੈ ਕੇ ਪੁੱਛ-ਗਿੱਛ ਕਰਨਾ ਚਾਹੁੰਦੀ ਹੈ।