ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਿਹਤ ਗੰਭੀਰ ਬਣੀ ਹੋਈ ਹੈ। ਦਿੱਲੀ ਦੇ ਏਮਜ਼ ਹਸਪਤਾਲ ਵਿੱਚ, ਉਨ੍ਹਾਂ ਨੂੰ ICU 'ਚ ਰੱਖਿਆ ਗਿਆ ਹੈ। ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਹਾਲ ਜਾਣਨ ਲਈ ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿਤਿਆਨਾਥ ਏਮਜ਼ ਪਹੁੰਚੇ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹਸਪਤਾਲ ਉਨ੍ਹਾਂ ਦੀ ਹਾਲ ਜਾਣਨ ਗਏ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਵੀ ਮੌਜੂਦ ਰਹੇ।
ਸੂਤਰਾਂ ਮੁਤਾਬਕ ਪੀਐਮ ਮੋਦੀ ਵੀ ਏਮਜ਼ ਜਾ ਸਕਦੇ ਹਨ, ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਬੀਤੇ ਦਿਨ ਸ਼ੁਕਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਸਨ।
ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹੁਣ ਤੱਕ ਜੇਤਲੀ ਦੀ ਸਿਹਤ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਹੈ, ਹਾਲਾਂਕਿ ਪੁਲਿਸ ਨੇ ਉਨ੍ਹਾਂ ਦੇ ਘਰ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੜਾਂ ਦੀ ਸੰਭਾਵਨਾ, ਭਾਖੜਾ ਡੈਮ 'ਚੋਂ ਪਾਣੀ ਛੱਡਣ ਦੇ ਹੁਕਮ ਜਾਰੀ
9 ਅਗਸਤ ਨੂੰ ਏਮਜ਼ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਬਿਆਨ ਜਾਰੀ ਕੀਤਾ ਸੀ, ਪਰ ਉਸ ਤੋਂ ਬਾਅਦ ਤੋ ਲੈ ਕੇ ਹੁਣ ਤੱਕ ਏਮਜ਼ ਪ੍ਰਸ਼ਾਸਨ ਵੱਲੋਂ ਕੋਈ ਹੋਰ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਫੇਫੜਿਆਂ ਚੋਂ ਪਾਣੀ ਕੱਢਿਆ ਜਾ ਰਿਹਾ ਹੈ, ਪਰ ਵਾਰ-ਵਾਰ ਪਾਣੀ ਜਮਾਂ ਹੋ ਰਿਹਾ ਹੈ, ਇਸ ਲਈ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਪਾ ਰਿਹਾ। ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਵੇਂਟੀਲੇਟਰ 'ਤੇ ਰੱਖਿਆ ਹੈ। ਦੱਸ ਦਈਏ ਕਿ ਜੇਤਲੀ ਦੇ ਪੁੱਤਰ ਦਾ ਵਿਆਹ 22 ਤਰੀਕ ਨੂੰ ਤੈਅ ਹੈ।
ਇਹ ਵੀ ਪੜ੍ਹੋ: ਅਰਾਜਕਤਾ ਦੇ ਦੌਰ ਵਿਚ ਬਰਾਬਰਤਾ, ਅਜ਼ਾਦੀ ਅਤੇ ਹੱਕ ਦੇ ਸੰਵਾਦ ਦੀ ਮਸ਼ਾਲ ਮਹਾਤਮਾ ਗਾਂਧੀ