ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਿਹਤ ਗੰਭੀਰ ਬਣੀ ਹੋਈ ਹੈ। ਦਿੱਲੀ ਦੇ ਏਮਜ਼ ਹਸਪਾਤਲ ਵਿੱਚ ਉਨ੍ਹਾਂ ਨੂੰ ਆਈਸੀਯੁ ਵਿੱਚ ਰੱਖਿਆ ਗਿਆ ਹੈ।
ਜੇਤਲੀ ਦਾ ਹਾਲ ਪੁੱਛਣ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪੁੱਜੇ। ਜੇਤਲੀ ਬੀਤੀ 9 ਅਗਸਤ ਤੋਂ ਹਸਪਤਾਲ ਵਿੱਚ ਭਰਤੀ ਹਨ। ਦਰਅਸਲ, ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ਼ ਅਤੇ ਕਮਜ਼ੋਰੀ ਦੀ ਸ਼ਿਕਾਇਤ ਹੈ।
ਦੱਸਣਯੋਗ ਹੈ ਕਿ ਅਰੁਣ ਜੇਤਲੀ ਦਾ ਇਲਾਜ ਐਂਡੋਕ੍ਰਿਨੀਲੋਜਿਸਟ ਨੈਫ੍ਰੋਲਾਜਿਸਟ ਤੇ ਕਾਰਡੀਓਲਾਜਿਸਟ ਡਾਕਟਰਾਂ ਦੀ ਨਿਗਰਾਨੀ ‘ਚ ਚੱਲ ਰਿਹਾ ਹੈ। ਪਿਛਲੇ ਦਿਨੀਂ ਜੇਤਲੀ ਦਾ ਹਾਲ ਪੁੱਛਣ ਲਈ ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵੀ ਏਮਜ਼ ਪਹੁੰਚੇ ਸਨ।