ਬੈਂਗਲੁਰੂ: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਸਿਧਾਰਮਈਆ ਮੰਗਲਵਾਰ ਨੂੰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਆਪਣੇ ਅਧਿਕਾਰਕ ਟਵਿੱਟਰ ਖਾਤੇ ਰਾਹੀਂ ਦਿੱਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਮੇਰਾ ਕੋਵਿਡ-19 ਟੈਸਟ ਪੌਜ਼ੀਟਿਵ ਆਇਆ ਹੈ ਅਤੇ ਸਾਵਧਾਨੀ ਵਜੋਂ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਦਾਖਲ ਵੀ ਕੀਤਾ ਗਿਆ ਹੈ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜਿਹੜੇ ਮੇਰੇ ਸੰਪਰਕ ਵਿੱਚ ਆਏ ਸਨ, ਕਿ ਉਹ ਆਪਣਾ ਟੈਸਟ ਕਰਵਾਉਣ ਅਤੇ ਆਪਣੇ ਆਪ ਨੂੰ ਕੁਆਰੰਟੀਨ ਕਰਨ।"
-
I have been tested positive for #Covid19 & also been admitted to the hospital on the advice of doctors as a precaution.
— Siddaramaiah (@siddaramaiah) August 4, 2020 " class="align-text-top noRightClick twitterSection" data="
I request all those who had come in contact with me to check out for symptoms & to quarantine themselves.
">I have been tested positive for #Covid19 & also been admitted to the hospital on the advice of doctors as a precaution.
— Siddaramaiah (@siddaramaiah) August 4, 2020
I request all those who had come in contact with me to check out for symptoms & to quarantine themselves.I have been tested positive for #Covid19 & also been admitted to the hospital on the advice of doctors as a precaution.
— Siddaramaiah (@siddaramaiah) August 4, 2020
I request all those who had come in contact with me to check out for symptoms & to quarantine themselves.
ਇਸ ਤੋਂ ਪਹਿਲਾਂ ਐਤਵਾਰ ਨੂੰ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਕੋਰੋਨਾ ਪੌਜ਼ੀਟਿਵ ਪਾਏ ਗਏ ਸੀ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਉਨ੍ਹਾਂ ਦਾ ਇਹ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਹ ਕਹਿਣ ਤੋਂ ਬਾਅਦ ਆਇਆ ਸੀ ਕਿ ਉਨ੍ਹਾਂ ਦਾ ਵੀ ਕੋਰੋਨਾ ਵਾਇਰਸ ਟੈਸਟ ਪੌਜ਼ੀਟਿਵ ਆਇਆ ਹੈ।
ਦੱਸ ਦਈਏ ਕਿ ਕਰਨਾਟਕ ਸਭ ਤੋਂ ਵੱਧ ਪ੍ਰਭਾਵਿਤ ਕੋਰੋਨਾ ਵਾਇਰਸ ਰਾਜਾਂ ਵਿੱਚੋਂ ਇੱਕ ਹੈ, ਜਿਥੇ 73,227 ਐਕਟਿਵ ਕੇਸ ਹਨ ਅਤੇ 2,412 ਮੌਤਾਂ ਹੋਈਆਂ ਹਨ। ਹੁਣ ਤੱਕ ਕੁੱਲ 53,648 ਮਰੀਜ਼ ਠੀਕ ਹੋ ਚੁੱਕੇ ਹਨ।