ਨਵੀਂ ਦਿੱਲੀ: ਭਾਰਤ ਵਿੱਚ ਸੰਵਿਧਾਨ ਦਿਵਸ 26 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਸੇ ਮੌਕੇ ਈਟੀਵੀ ਭਰਤ ਨੇ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਸੰਵਿਧਾਨ ਦੀ ਮੌਜੂਦਾ ਸਥਿਤੀ ਬਾਰੇ ਆਪਣੇ ਵਿਚਾਰ ਦਿੱਤੇ ਅਤੇ ਇਸ ਮਹੱਤਵਪੂਰਨ ਦਸਤਾਵੇਜ਼ ਦੀ ਭਾਵਨਾ ਅਤੇ ਦਰਪੇਸ਼ ਚੁਣੌਤੀਆਂ ਬਾਰੇ ਵਿਸਥਾਰ ਨਾਲ ਦੱਸਿਆ ਜੋ ਸਾਡੇ ਦੇਸ਼ ਦੀ ਨੀਂਹ ਰੱਖਦੇ ਹਨ।
ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਉਹ ਸੋਚਦੇ ਹਨ ਕਿ ਸਾਡੇ ਸੰਵਿਧਾਨ ਦੀ ਪਵਿੱਤਰਤਾ ਪਿਛਲੇ ਕੁੱਝ ਸਾਲਾਂ ਤੋਂ ਖਰਾਬ ਹੋ ਗਈ ਹੈ ਜਾਂ ਨਹੀਂ ਤਾਂ ਕੁਮਾਰ ਨੇ ਕਿਹਾ ਕਿ ਹਾਲਾਂਕਿ ਭਾਰਤੀ ਜਨਸੰਖਿਆ ਦੀ ਬਹੁਗਿਣਤੀ ਅਜੇ ਵੀ ਸੰਵਿਧਾਨ ਅਤੇ ਇਸ ਦੀਆਂ ਕਦਰਾਂ ਕੀਮਤਾਂ ਨੂੰ ਪਵਿੱਤਰ ਮੰਨਦੀ ਹੈ ਪਰ ਪਿਛਲੇ ਕੁੱਝ ਸਮੇਂ ਤੋਂ ਇਸ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਵਿੱਚ ਕੁੱਝ ਵਿਗਾੜ ਹੋਏ ਹਨ।
ਇਹ ਵੀ ਪੜ੍ਹੋ: ਇੰਗਲੈਂਡ ਵਿੱਚ ਹੋਏ ਵਿਰੋਧ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ
ਉਨ੍ਹਾਂ ਅੱਗੇ ਕਿਹਾ ਕਿ ਕੁੱਝ ਨਿਰਾਸ਼ਾਵਾਂ ਹੋਈਆਂ ਹਨ, ਜਿੱਥੋਂ ਤੱਕ ਸੰਵਿਧਾਨਕ ਕਦਰਾਂ ਕੀਮਤਾਂ ਦੇ ਲਾਗੂ ਹੋਣ ਦੀ ਗੱਲ ਹੈ ਉਹ ਪਵਿੱਤਰਤਾ ਦੀ ਘਾਟ ਹੋਣ ਕਰਕੇ ਨਹੀਂ ਸਗੋਂ ਰਾਜਨੀਤਿਕ ਪ੍ਰਕਿਰਿਆਵਾਂ ਦੀ ਭਟਕਣਾ ਕਾਰਨ, "ਜਿੱਥੇ ਚੋਣ ਲੜਾਈ ਵਿੱਚ ਕਿਸੇ ਵੀ ਕੀਮਤ 'ਤੇ ਜਿੱਤ" ਮੂਲ ਮੁੱਲਾਂ 'ਤੇ ਟਿਕਣ ਨਾਲੋਂ ਵਧੇਰੇ ਮਹੱਤਵਪੂਰਨ ਬਣ ਗਈ ਹੈ।
ਕੁਮਾਰ ਨੇ ਅੱਗੇ ਕਿਹਾ ਕਿ ਸੰਵਿਧਾਨ ਦੀ ਸਭ ਤੋਂ ਵੱਡੀ ਚੁਣੌਤੀ ਭਾਰਤ ਦੀ “ਬੌਣੀ ਰਾਜਨੀਤੀ” ਹੈ, ਜਿਥੇ ਸੰਵਿਧਾਨਕ ਯੋਜਨਾਵਾਂ ਨੂੰ ਨੱਥ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।