ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਹਰਿਆਣਾ ਦੇ ਸਿੰਘੂ ਬਾਰਡਰ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਤਰ੍ਹਾਂ ਚੀਜਾਂ ਵੇਖਣ ਨੂੰ ਮਿਲ ਰਹੀਆਂ ਹਨ। ਸਿੰਘੂ ਬਾਰਡਰ 'ਤੇ ਇਸ ਦੌਰਾਨ ਕਿਤਾਬਾਂ ਦਾ ਸਟਾਲ ਤੇ ਲਾਈਬ੍ਰੇਰੀ ਵੀ ਵੇਖਣ ਨੂੰ ਮਿਲੇ। ਇਸ ਦੌਰਾਨ ਪਾਠਕਾਂ ਨੇ ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਦੀਆਂ ਖਾਮਿਆਂ ਦੱਸਿਆਂ।
ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਤਿੰਨ ਹਫ਼ਤਿਆਂ ਤੋਂ ਕਿਸਾਨ ਅੰਦੋਲਨ ਜਾਰੀ ਹੈ ਤੇ ਹਰ ਰੋਜ਼ ਕਿਸਾਨ ਇਸ ਨਾਲ ਜੁੜ ਰਹੇ ਹਨ। ਇਸ ਅੰਦੋਲਨ ਦੌਰਾਨ ਥਾਂ-ਥਾਂ 'ਤੇ ਲੰਗਰ,ਮੈਡੀਕਲ ਕੈਂਪ ਤੇ ਹੁਣ ਲਾਈਬ੍ਰੇਰੀ ਤੇ ਕਿਤਾਬਾਂ ਦਾ ਮੁਫ਼ਤ ਲੰਗਰ ਵੀ ਲਾਇਆ ਗਿਆ ਹੈ। ਪ੍ਰਦਰਸ਼ਨ ਤੋਂ ਬਾਅਦ ਕਿਸਾਨ ਇਥੇ ਆ ਕੇ ਕਿਤਾਬਾਂ ਲੈਂਦੇ ਹਨ ਤੇ ਪੜ੍ਹਦੇ ਹਨ। ਸਿੰਘੂ ਬਾਰਡਰ 'ਤੇ ਅਜਿਹੇ ਹੀ ਇੱਕ ਕਿਤਾਬਾਂ ਦੇ ਸਟਾਲ ਈਟੀਵੀ ਭਾਰਤ ਦੀ ਟੀਮ ਨੇ ਪਾਠਕਾਂ ਨਾਲ ਗੱਲਬਾਤ ਕੀਤੀ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੀਐਚਡੀ ਕੀਤੀ ਹੋਈ ਹੈ ਤੇ ਉਹ ਇੱਕ ਕਿਸਾਨ ਵੀ ਹਨ। ਉਹ ਪਟਿਆਲਾ ਦੇ ਰਾਜਪੁਰਾ ਤੋਂ ਧਰਨੇ 'ਚ ਸ਼ਾਮਲ ਹੋਣ ਲਈ ਸਿੰਘੂ ਬਾਰਡ ਪੁੱਜੇ ਹਨ। ਉਨ੍ਹਾਂ ਕਿਸਾਨਾਂ ਵੱਲੋਂ ਅੰਦੋਲਨ ਕੀਤੇ ਜਾਣ ਬਾਰੇ ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੀਆਂ ਖਾਮਿਆਂ ਦੱਸਿਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਦੀ ਬੈਠਕ ਦੌਰਾਨ ਕਿਸਾਨ ਆਗੂਆਂ ਨੇ ਖੇਤੀ ਕਾਨੂੰਨਾਂ 'ਚ 23 ਖਾਮਿਆਂ ਦੱਸਿਆਂ ਤੇ ਸਰਕਾਰ ਨੇ ਇਸ ਨੂੰ ਮੰਨਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਖਾਮਿਆਂ ਕਾਰਨ ਹੀ ਇਹ ਕਾਨੂੰਨ ਆਮ ਲੋਕਾਂ ਦੇ ਹਿੱਤ ਦੇ ਉਲਟ ਸਾਬਿਤ ਹੋ ਗਏ। ਇਸ ਲਈ ਸਰਕਾਰ ਨੂੰ ਇਨ੍ਹਾਂ 'ਚ ਸੁਧਾਰ ਕਰਨਾ ਚਾਹੀਦਾ ਹੈ। ਨੌਜਵਾਨ ਕਿਸਾਨਾਂ ਨੇ ਵੀ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੌਜੂਦਾ ਸਮੇਂ 'ਚ ਕਿਤਾਬਾਂ ਦਾ ਕਿਸਾਨਾਂ ਦੇ ਜੀਵਨ 'ਚ ਬਹੁਤ ਮਹੱਤਵ ਹੈ ਤੇ ਪੰਜਾਬ ਦੇ ਕਿਸਾਨ ਪੰਜਾਬੀ ਸਾਹਿਤ, ਚੰਗੀ ਪੜ੍ਹਾਈ ਤੇ ਕਿਤਾਬਾਂ ਨਾਲ ਜੁੜੇ ਹੋਏ ਹਨ।
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਾਲੇ ਛੇ ਬੈਠਕਾਂ ਹੋ ਚੁੱਕੀਆਂ ਹਨ, ਪਰ ਇਸ ਗੱਲ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ 'ਚ ਕਿਹਾ ਹੈ ਕਿ ਆਗਮੀ ਦਿਨਾਂ 'ਚ ਕੇਂਦਰੀ ਖੇਤੀਬਾੜੀ ਮੰਤਰੀ ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰਨਗੇ।