ਸ੍ਰੀਨਗਰ : ਕਾਸ਼ਮੀਰ ਘਾਟੀ ਵਿੱਚ ਜੁੰਮੇ ਦੀ ਨਮਾਜ਼ ਨੂੰ ਲੈ ਕੇ ਮੁੜ ਪਾਬੰਦੀਆਂ ਲਗਾ ਦਿੱਤਿਆ ਗਈਆਂ ਹਨ। ਸੀਆਰਪੀਸੀ ਦੀ ਧਾਰਾ 144 ਦੇ ਅਧੀਨ ਨਿਯਮ ਲਾਗੂ ਕੀਤੇ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ ਤੋਂ ਬਾਹਰ ਨਾ ਜਾਣ ਦੀ ਹਿਦਾਇਤ ਦਿੱਤੀ ਗਈ ਹੈ। ਕਸ਼ਮੀਰ ਘਾਟੀ ਵਿੱਚ ਬਾਜ਼ਾਰ ਬੰਦ ਹੈ ਅਤੇ ਜਨਤਕ ਤੌਰ 'ਤੇ ਅੱਜ 26 ਵੇਂ ਦਿਨ ਵੀ ਲੋਕਾਂ ਦਾ ਜਨ-ਜੀਵਨ ਪ੍ਰਭਾਵਤ ਹੈ।
ਕਸ਼ਮੀਰ ਘਾਟੀ ਦੇ ਕਈ ਹਿੱਸਿਆਂ ਵਿੱਚ ਟੈਲੀਫੋਨ ਸੇਵਾਵਾਂ ਬਹਾਲ ਕਰ ਦਿੱਤੀ ਗਈ ਹੈ ਹਲਾਂਕਿ ਕਈ ਇਲਾਕਿਆਂ ਵਿੱਚ ਅਜੇ ਤੱਕ ਮੋਬਾਈਲ ਅਤੇ ਇੰਟਰਨੈਟ ਸੇਵਾਵਾਂ ਅਜੇ ਵੀ ਬੰਦ ਹਨ। ਕੇਂਦਰ ਸਰਕਾਰ ਨੇ 5 ਅਗਸਤ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀਆਂ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਅਤੇ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਵੱਖਰੇ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਉਣ ਦਾ ਫੈਸਲਾ ਕੀਤਾ ਸੀ, ਜਿਸ ਤੋਂ ਬਾਅਦ ਇਨ੍ਹਾਂ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਇਸ ਦੌਰਾਨ ਕਈ ਸਿਆਸਤਦਾਨਾਂ ਨੂੰ ਸਾਵਧਾਨੀ ਦੇ ਉਪਾਅ ਵਜੋਂ ਨਜ਼ਰਬੰਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ ਨੂੰ ਮੁੱਖ ਧਾਰਾ ਦੇ ਨੇਤਾਵਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ ।