ETV Bharat / bharat

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਕੌਮੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਹੋਏ ਵਾਧੇ ਕਾਰਨ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਸੋਮਵਾਰ ਨੂੰ ਲਗਾਤਾਰ ਦੂਜੇ ਦਿਨ 60 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ।

Fuel prices rise on 2nd consecutive day
ਲਗਾਤਾਰ ਦੂਜੇ ਦਿਨ ਵਧੇ ਪੈਟਰੇਲ, ਡੀਜ਼ਲ ਦੀਆਂ ਕੀਮਤਾਂ ਦੇ ਭਾਅ
author img

By

Published : Jun 8, 2020, 12:58 PM IST

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ 60 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਨੇ 83 ਦਿਨਾਂ ਦੇ ਅੰਤਰਾਲ ਤੋਂ ਬਾਅਦ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਮੁੜ ਸ਼ੁਰੂ ਕੀਤੀ ਹੈ।

ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੀ ਨੋਟੀਫਿਕੇਸ਼ਨ ਅਨੁਸਾਰ ਸੋਮਵਾਰ ਨੂੰ ਦਿੱਲੀ ਵਿਚ ਪੈਟਰੋਲ ਦੀ ਕੀਮਤ 71.86 ਰੁਪਏ ਤੋਂ ਵਧ ਕੇ 72.46 ਰੁਪਏ ਪ੍ਰਤੀ ਲੀਟਰ ਹੋ ਗਈ, ਜਦੋਂਕਿ ਡੀਜ਼ਲ ਦੀ ਕੀਮਤ 69.99 ਰੁਪਏ ਤੋਂ ਵਧਾ ਕੇ 70.59 ਰੁਪਏ ਪ੍ਰਤੀ ਲੀਟਰ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਐਤਵਾਰ ਨੂੰ ਤੇਲ ਕੰਪਨੀਆਂ ਨੇ 83 ਦਿਨਾਂ ਦੇ ਅੰਤਰ ਦੇ ਬਾਅਦ ਕੀਮਤਾਂ ਦੀ ਸਮੀਖਿਆ ਕਰਦਿਆਂ ਇਸ ਵਿੱਚ 60 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਇਸ ਤਰ੍ਹਾਂ ਲਗਾਤਾਰ ਦੂਜੇ ਦਿਨ ਕੀਮਤਾਂ ਵਿੱਚ ਵਾਧਾ ਹੋਇਆ ਹੈ। ਤੇਲ ਕੰਪਨੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਰੋਜ਼ਾਨਾ ਕੀਮਤਾਂ ਵਿੱਚ ਸੋਧ ਮੁੜ ਸ਼ੁਰੂ ਹੋ ਗਈ ਹੈ।

ਹਾਲਾਂਕਿ ਤੇਲ ਕੰਪਨੀਆਂ ਬਕਾਇਦਾ ਏਟੀਐਫ ਅਤੇ ਐਲਪੀਜੀ ਦੀਆਂ ਕੀਮਤਾਂ ਦੀ ਸਮੀਖਿਆ ਕਰ ਰਹੀਆਂ ਸਨ, ਪਰ 16 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਏਡੀਆਈਏ ਨੇ ਜੀਓ 'ਚ ਕੀਤਾ 5,683 ਕਰੋੜ ਦਾ ਨਿਵੇਸ਼

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਲਾਭ ਨੂੰ ਪੂਰਾ ਕਰਨ ਲਈ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਕੀਮਤ ਸਮੀਖਿਆ 'ਤੇ ਰੋਕ ਲਗਾ ਦਿੱਤੀ ਗਈ ਸੀ। ਇਸ ਤੋਂ ਬਾਅਦ 6 ਮਈ ਨੂੰ ਸਰਕਾਰ ਨੇ ਇੱਕ ਵਾਰ ਫਿਰ ਪੈਟਰੋਲ 'ਤੇ ਐਕਸਾਈਜ਼ ਡਿਊਟੀ ਵਿੱਚ 10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 13 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.