ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਜਮਾ ਕੀਤੀ ਗਈ ਰਾਸ਼ੀ ਨੂੰ ਰਾਸ਼ਟਰੀ ਰਾਹਤ ਬਿਪਤਾ ਫੰਡ (ਐਨਡੀਆਰਐਫ) ਵਿੱਚ ਤਬਦੀਲ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਇਸ ‘ਤੇ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਵਿਸ਼ੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ ਹੈ।
ਸੁਪਰੀਮ ਕੋਰਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ ਉੱਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ਸਪਾਂਸਰ ਕੀਤੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਸੁਪਰੀਮ ਕੋਰਟ ਨੇ ਅੱਜ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਵੀ ਸ਼ੰਕਰ ਪ੍ਰਸਾਦ ਨੇ ਅੱਗੇ ਕਿਹਾ ਕਿ ਰਾਹੁਲ ਗਾਂਧੀ ਨੇ ਪਹਿਲੇ ਦਿਨ ਤੋਂ ਕੋਰੋਨਾ ਵਿਰੁੱਧ ਲੜਾਈ ਵਿੱਚ ਦੇਸ਼ ਦੀ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਅੱਜ ਅਹਿਮ ਫ਼ੈਸਲਾ ਆਇਆ ਹੈ, ਜਿਸ ਵਿੱਚ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ ਐਨਡੀਆਰਐਫ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਰਾਜੀਵ ਗਾਂਧੀ ਫਾਉਂਡੇਸ਼ਨ ਨੇ ਜਿਹੜੀ ਰਿਪੋਰਟ ਤਿਆਰ ਕੀਤੀ ਸੀ, ਉਸ ਵਿੱਚ ਇਹ ਵੀ ਕਿਹਾ ਸੀ ਕਿ ਭਾਰਤ-ਚੀਨ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਭਾਰਤ ਦਾ ਬਾਜ਼ਾਰ ਚੀਨ ਲਈ ਖੋਲ੍ਹਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਨੇ ਅਜਿਹੀ ਕੋਈ ਕਸਰ ਨਹੀਂ ਛੱਡੀ ਜਿਸ ਨਾਲ ਕੋਰੋਨਾ ਵਿਰੁੱਧ ਲੜਾਈ ਕਮਜ਼ੋਰ ਹੋਵੇ।
ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਪੀਐਮ ਕੇਅਰਜ਼ ਫੰਡ ਵਿੱਚ ਕਾਨੂੰਨੀ ਜ਼ਰੂਰਤ ਅਤੇ ਸਵੈਇੱਛੁਕ ਅਧਾਰ 'ਤੇ ਪ੍ਰਾਪਤ ਕੀਤੇ ਫੰਡਾਂ ਦੇ ਪਾਰਦਰਸ਼ੀ ਪ੍ਰਬੰਧਨ ਦੇ ਸਬੰਧ ਵਿੱਚ ਅਹਿਮ ਹੈ। ਸਾਡੀ ਸਰਕਾਰ 'ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਨਹੀਂ ਲਗਾਇਆ ਗਿਆ ਹੈ।