ਭਿਵਾਨੀ: ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਜ਼ਿਲ੍ਹੇ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਕਿ ਵੱਲ ਵਗ ਰਹੇ ਪਾਣੀ ਨੂੰ ਰੋਕਣ ਦੀ ਯੋਜਨਾ ‘ਤੇ ਕੰਮ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਨੇ ਖ਼ੁਦ ਇਸ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਉਸ ਤੋਂ ਬਾਅਦ ਨਹਿਰੀ ਪਾਣੀ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਪਿੰਡਾਂ ਵਿੱਚ ਪਹੁੰਚ ਜਾਵੇਗਾ।
ਪਰਿਵਾਰਵਾਦੀ ਰਾਜਨੀਤੀ ਕਰਨ ਵਾਲੇ ਨੇਤਾਵਾਂ ਦਾ ਹੋਵੇਗਾ ਖ਼ਾਤਮਾ
ਇਸ ਦੌਰਾਨ ਉਨ੍ਹਾਂ ਨੇ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਇਸ ਵਾਰ ਵੀ ਭਾਜਪਾ ਦੀ ਮਜ਼ਬੂਤ ਬਹੁਮਤ ਨਾਲ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਵੱਡੀਆਂ ਅਤੇ ਖੇਤਰੀ ਪਾਰਟੀਆਂ ਅਤੇ ਪਰਿਵਾਰਵਾਦੀ ਰਾਜਨੀਤੀ ਕਰਨ ਵਾਲੇ ਨੇਤਾਵਾਂ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ, ਕਿਉਂਕਿ ਲੋਕਾਂ ਨੇ ਪਰਿਵਾਰਵਾਦ ਦੀ ਰਾਜਨੀਤੀ ਨੂੰ ਰੱਦ ਕਰ ਦਿੱਤਾ ਹੈ।
ਪਾਕਿ ਨੇ ਹਰ ਮੋਰਚੇ 'ਚ ਆਪਣੇ ਮੂੰਹ ਦੀ ਖਾਧੀ
ਇਸ ਦੌਰਾਨ, ਗਜੇਂਦਰ ਸਿੰਘ ਨੇ ਕਿਹਾ ਕਿ ਭਿਵਾਨੀ ਵਿਧਾਨ ਸਭਾ ਤੋਂ ਘਨਸ਼ਿਆਮ ਸਰਾਫ ਨੂੰ ਜਿਤਾਓ, ਬਾਕੀ ਅਸੀਂ ਆਪਣੇ ਆਪ ਵੇਖ ਲਾਂਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਵਿਸ਼ਵ ਵਿੱਚ ਇੱਕ ਬਹੁਤ ਵੱਡੀ ਪਛਾਣ ਦਿੱਤੀ ਹੈ। ਵਿਸ਼ਵ ਭਾਈਚਾਰੇ ਦੇ ਸਾਹਮਣੇ, ਪਾਕਿਸਤਾਨ ਨੇ ਹਰ ਫਰੰਟ 'ਤੇ ਮੂੰਹ ਦੀ ਖਾਧੀ ਹੈ।
ਇਹ ਵੀ ਪੜ੍ਹੋ: ਮੁੰਬਈ: ਆਰੇ ਕਲੋਨੀ 'ਚ ਧਾਰਾ 144 ਲਾਗੂ, ਰੁੱਖ ਵੱਢਣ ਦੇ ਵਿਰੋਧ 'ਚ ਵਾਤਾਵਰਣ ਪ੍ਰੇਮੀ