ਆਂਧਰਾ ਪ੍ਰਦੇਸ਼: ਵਿਸ਼ਾਖਾਪਟਨਮ ਦੀ ਸਿਨਾਰ ਫਾਰਮਾ ਕੰਪਨੀ ਵਿੱਚ ਰਸਾਇਣਕ ਗੈਸ ਦੇ ਰਿਸਾਵ ਹੋਣ ਦੀਆਂ ਖਬਰਾਂ ਆਈਆਂ ਹਨ। ਇਸ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਲੋਕ ਜ਼ਖਮੀ ਹੋ ਗਏ ਹਨ।
ਦੱਸ ਦੇਈਏ ਕਿ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਇਸ ਘਟਨਾ ਬਾਰੇ ਜਾਣਕਾਰੀ ਲਈ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਬੀਤੀ ਰਾਤ 11.30 ਵਜੇ ਲੀਕ ਹੋਣ ਦੀ ਘਟਨਾ ਵਾਪਰੀ। ਸਾਵਧਾਨੀ ਵਜੋਂ ਫੈਕਟਰੀ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਵਿਸ਼ਾਖਾਪਟਨਮ ਵਿੱਚ ਪੌਲੀਮਰ ਪਲਾਂਟ ਵਿੱਚ ਇੱਕ ਗੈਸ ਲੀਕ ਹੋਣ ਦੀ ਘਟਨਾ ਵਾਪਰੀ ਸੀ। ਇਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਕਰੀਬਨ 2 ਹਜ਼ਾਰ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਖਬਰਾਂ ਅਨੁਸਾਰ ਕੰਪਨੀ ਦੇ ਕਰਮਚਾਰੀ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਮਸ਼ੀਨਾਂ ਦੀ ਜਾਂਚ ਕਰ ਰਹੇ ਸਨ ਅਤੇ ਲੀਕ ਹੋਣ ਤੋਂ ਬਾਅਦ ਚੇਤਾਵਨੀ ਜਾਰੀ ਕੀਤੀ ਸੀ।