ਨਵੀਂ ਦਿੱਲੀ: ਗੌਤਮ ਗੰਭੀਰ ਨੇ ਪਾਕਿਸਤਾਨ ਦੇ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹੋਏ ਹਮਲੇ ਨੂੰ ਸ਼ਰਮਨਾਕ ਦੱਸਿਆ ਹੈ। ਗੌਤਮ ਗੰਭੀਰ ਨੇ ਕਿਹਾ ਕਿ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਹਮਲਾ ਸਾਬਤ ਕਰਦਾ ਹੈ ਕਿ ਦੇਸ਼ ਵਿੱਚ CAA ਦੀ ਲੋੜ ਹੈ।
ਗੰਭੀਰ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨਾਲ ਧੱਕਾ ਹੁੰਦਾ ਹੈ ਤਾਂ ਭਾਰਤ ਨਿਸ਼ਚਤ ਤੌਰ ‘ਤੇ ਉਨ੍ਹਾਂ ਨੂੰ ਪਨਾਹ ਦੇਵੇਗਾ। ਸਾਬਕਾ ਕ੍ਰਿਕਟਰ ਨੇ ਕਿਹਾ ਕਿ ਭਾਰਤ ਦੇ ਲੋਕ CAA ਦਾ ਸਮਰਥਨ ਕਰ ਰਹੇ ਹਨ।
ਇਹ ਵੀ ਪੜ੍ਹੋ: ਸਿੱਖ ਕਤਲ ਮਾਮਲਾ: ਕੈਪਟਨ ਦੀ ਪਾਕਿਸਤਾਨ ਨੂੰ ਨਸੀਹਤ- ਕਹੇ 'ਤੇ ਅਮਲ ਕਰਨ ਦਾ ਸਮਾਂ
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਵਿੱਚ ਹੋਏ ਨਨਕਾਨਾ ਸਾਹਿਬ ਹਮਲੇ ਤੋਂ ਬਾਅਦ ਦੇਸ਼ ਦੇ ਲੋਕ CAA ਦਾ ਹੋਰ ਵੀ ਸਮਰਥਨ ਕਰਨਗੇ।