ਅ੍ੰਮਿਤਸਰ: ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ (ਅੰਮ੍ਰਿਤਸਰ) ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇੱਕ ਚਿੱਠੀ ਲਿਖ ਕੇ ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਤੋਂ ਇਲਾਵਾ ਹੋਰ ਘਰੇਲੂ ਉਡਾਣਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਹੈ।
ਵਿਦੇਸ਼ੀ ਹਵਾਈ ਕੰਪਨੀਆਂ ਜਿਵੇਂ ਯੂਏਈ, ਓਆਨ, ਬਹਿਰੀਨ, ਕੁਵੈਤ, ਤੁਰਕੀ ਜਰਮਨੀ ਆਦਿ ਦੇਸ਼ਾਂ ਨਾਲ ਹਵਾਈ ਸਮਝੌਤੇ ਨਾ ਹੋਣ ਕਰਕੇ ਇਨ੍ਹਾਂ ਦੇਸ਼ਾਂ ਤੋਂ ਅੰਮ੍ਰਿਤਸਰ ਲਈ ਉਡਾਣਾਂ ਸ਼ੁਰੂ ਨਹੀਂ ਹੋ ਰਹੀਆਂ। ਇਹ ਸਮਝੌਤੇ ਖ਼ਾਸ ਹਵਾਈ ਅੱਡਿਆਂ ਲਈ ਹਨ ਜਿਨ੍ਹਾਂ ਵਿੱਚ ਅੰਮ੍ਰਿਤਸਰ ਸ਼ਾਮਲ ਨਹੀਂ। ਜੇ ਭਾਰਤ ਸਰਕਾਰ ਇਨ੍ਹਾਂ ਏਅਰਲਾਇਨਾਂ ਨਾਲ ਅੰਮ੍ਰਿਤਸਰ ਲਈ ਸਮਝੌਤੇ ਕਰ ਲਵੇ ਤਾਂ ਇਨ੍ਹਾਂ ਦੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਪੁਰੀ ਨੂੰ ਲਿਖੇ ਪੱਤਰ ਦੀ ਕਾਪੀ ਪ੍ਰੈਸ ਨੂੰ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਪਾਸ ਕਈ ਏਅਰਲਾਇਨਾਂ ਦੇ ਲਿਖਤੀ ਪੱਤਰ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅੰਮ੍ਰਿਤਸਰ ਲਈ ਉਡਾਣਾਂ ਭਰਨ ਨੂੰ ਤਿਆਰ ਹਨ ਪਰ ਇਸ ਵਿੱਚ ਸਮਝੌਤੇ ਰੁਕਾਵਟ ਬਣੇ ਹੋਏ ਹਨ।