ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖ਼ਤਰੇ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 2-2 ਹਜ਼ਾਰ ਰੁਪਏ ਭੇਜਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 80 ਲੱਖ ਕਿਸਾਨਾਂ ਕਿਸਾਨਾਂ ਦੇ ਖ਼ਾਤਿਆਂ ਵਿੱਚ ਇਹ ਰਾਸ਼ੀ ਭੇਜੀ ਹੈ।
ਇਹ ਰਾਸ਼ੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਰਜਿਸਟਰਡ ਕਿਸਾਨਾਂ ਨੂੰ ਭੇਜੀ ਗਈ ਹੈ। ਜਲਦ ਹੀ ਤਕਰੀਬਨ 9 ਕਰੋੜ ਹੋਰ ਕਿਸਾਨਾਂ ਦੇ ਖਾਤਿਆਂ ਵਿੱਚ ਵੀ ਪੈਸੇ ਟ੍ਰਾਂਸਫਰ ਕੀਤੇ ਜਾਣਗੇ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ 80 ਲੱਖ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਭੇਜਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇੱਕ ਵੱਡੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ ਤਾਂ ਜੋ ਗਰੀਬ ਅਤੇ ਕਿਸਾਨੀ ਉੱਤੇ ਵਧੇਰੇ ਪ੍ਰਭਾਵ ਨਾ ਪਵੇ। ਉਨ੍ਹਾਂ ਦੱਸਿਆ ਕਿ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀਬੀਟੀ) ਦੇ ਜ਼ਰੀਏ ਇੱਕ ਦਿਨ ਵਿਚ 1600 ਕਰੋੜ ਦੀ ਰਕਮ ਤਬਦੀਲ ਕੀਤੀ ਗਈ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਦੇਸ਼ ਵਿੱਚ ਲਗਭਗ 9 ਕਰੋੜ ਕਿਸਾਨ ਰਜਿਸਟਰਡ ਹੋਏ ਹਨ। ਅਜਿਹੀ ਸਥਿਤੀ ਵਿੱਚ ਇਸ ਹਫ਼ਤੇ ਵਿੱਚ ਅਜਿਹੇ ਪਰਿਵਾਰਾਂ ਨੂੰ 18 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਸਿੱਧੀ ਮੁਹੱਈਆ ਕਰਵਾਈ ਜਾ ਸਕਦੀ ਹੈ।
ਜੇ ਪਹਿਲੇ ਹਫ਼ਤੇ ਵਿਚ ਤੁਹਾਨੂੰ ਪੈਸੇ ਨਹੀਂ ਮਿਲਦੇ, ਤਾਂ ਆਪਣੇ ਲੇਖਾਕਾਰ, ਕਾਨੂੰਗੋ ਅਤੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕਰੋ। ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਜਾਰੀ ਹੈਲਪਲਾਈਨ (PM-Kissan Helpline 155261 ਜਾਂ ਟੋਲ ਫ੍ਰੀ ਨੰਬਰ 1800115526 ਨੰਬਰ ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।