ਨਵੀਂ ਦਿੱਲੀ: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਲੈ ਕੇ ਫ਼ੌਜ ਮੁਖੀ ਬਿਪਿਨ ਰਾਵਤ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਫ਼ੌਜ POK ਨੂੰ ਲੈ ਕੇ ਕਿਸੇ ਵੀ ਹਾਲਾਤ ਦਾ ਸਾਹਮਣਾ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਉੱਤੇ ਸਰਕਾਰ ਨੇ ਫ਼ੈਸਲਾ ਲੈਣਾ ਹੈ।
ਪੀਐਮਓ ਰਾਜ ਮੰਤਰੀ ਜਿਤੇਂਦਰ ਸਿੰਘ ਦੇ POK ਨੂੰ ਲੈ ਕੇ ਦਿੱਤੇ ਬਿਆਨ ਨੂੰ ਲੈ ਕੇ ਬਿਪਿਨ ਰਾਵਤ ਨੇ ਕਿਹਾ ਕਿ ਜਿਵੇਂ ਸਰਕਾਰ ਕਹੇਗੀ, ਉਸ ਤਰ੍ਹਾਂ ਹੀ ਹੋਰ ਸੰਸਥਾਵਾਂ ਕਰਨਗੀਆਂ। ਫ਼ੌਜ ਦੀ ਤਿਆਰੀ ਉੱਤੇ ਬਿਪਿਨ ਰਾਵਤ ਨੇ ਕਿਹਾ ਕਿ ਫ਼ੌਜ ਹਮੇਸ਼ਾ ਕਿਸੇ ਵੀ ਕਾਰਵਾਈ ਲਈ ਤਿਆਰ ਰਹਿੰਦੀ ਹੈ। ਬਿਪਿਨ ਰਾਵਤ ਨੇ ਕਿਹਾ ਕਿ POK ਨੂੰ ਲੈ ਕੇ ਸਰਕਾਰ ਦੇ ਬਿਆਨ ਤੋਂ ਖੁਸ਼ੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਤੋਂ ਜੰਮੂ ਜਾ ਰਹੇ ਟਰੱਕ ਵਿੱਚੋਂ ਅਸਲਾ ਬਰਾਮਦ
ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ POK ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਚਿਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਨਾਲ ਹੁਣ ਜੇਕਰ ਕੋਈ ਵੀ ਗੱਲਬਾਤ ਹੋਈ ਤਾਂ ਉਹ POK ਨੂੰ ਲੈ ਕੇ ਹੀ ਹੋਵੇਗੀ। ਇਨ੍ਹਾਂ ਹੀ ਨਹੀਂ, 6 ਅਗਸਤ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੰਸਦ ਵਿੱਚ 370 ਉੱਤੇ ਵਿਰੋਧੀ ਦਲਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਸੀ, 'ਅਸੀਂ ਜਾਨ ਦੇ ਦੇਵਾਂਗੇ ਪਰ POK ਲੈ ਕੇ ਰਹਾਂਗੇ।' ਜੰਮੂ ਕਸ਼ਮੀਰ ਚੋਂ ਧਾਰਾ 370 ਹਟਾਏ ਜਾਣ ਦੇ ਫ਼ੈਸਲੇ ਦਾ ਫ਼ੌਜ ਮੁਖੀ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਲੋਕ ਵੀ ਸਾਡੇ ਦੇਸ਼ ਹੀ ਹਨ।