ਪੁਲਵਾਮਾ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਟੀਮ' ਤੇ ਅੱਤਵਾਦੀਆਂ ਵੱਲੋਂ ਗ੍ਰਨੇਡ ਦਾ ਹਮਲਾ ਕਰ ਦਿੱਤਾ ਗਿਆ ਸੀ, ਹਮਲੇ 'ਚ ਘੱਟੋ-ਘੱਟ 12 ਨਾਗਰਿਕ ਜ਼ਖਮੀ ਹੋ ਗਏ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਦੇ ਕਾਕਾਪੋਰਾ ਇਲਾਕੇ ਵਿੱਚ ਸੁਰੱਖਿਆ ਕਰਮਚਾਰੀਆਂ 'ਤੇ ਗ੍ਰਨੇਡ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਮਲੇ ਦੌਰਾਨ ਗ੍ਰਨੇਡ ਦਾ ਨਿਸ਼ਾਨਾ ਖੁੰਝ ਗਿਆ ਅਤੇ ਗ੍ਰਨੇਡ ਸੜਕ 'ਤੇ ਫੱਟ ਗਿਆ।
ਅਧਿਕਾਰੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ 12 ਨਾਗਰਿਕ ਜ਼ਖਮੀ ਹੋ ਗਏ, ਉਨ੍ਹਾਂ ਨੂੰ ਨੇੜਲੇ ਹਸਪਤਾਲ 'ਚ ਇਲਾਜ਼ ਲਈ ਲਿਜਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।