ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਗ੍ਰੇਨੇਡ ਨਾਲ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਅਜੇ ਤੱਕ 10 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਮੁਤਾਬਕ ਕੁਝ ਅੱਤਵਾਦੀਆਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਗ੍ਰੇਨੇਡ ਨਾਲ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਜ਼ਖਮੀ ਹੋਣ ਵਾਲਿਆਂ ਵਿੱਚ ਆਮ ਲੋਕਾਂ ਦੇ ਨਾਲ-ਨਾਲ ਫੌਜ ਦੇ ਜਵਾਨ ਵੀ ਸ਼ਾਮਲ ਹਨ। ਇਸ ਵਿੱਚ ਇੱਕ ਪੱਤਰਕਾਰ ਅਤੇ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। ਜ਼ਖਮੀਆਂ ਨੂੰ ਜੇਰੇ ਇਲਾਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਮਲੇ ਤੋਂ ਬਾਅਦ ਫੌਜ ਵੱਲੋਂ ਇਲਾਕੇ ਵਿੱਚ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।
-
According to Jammu and Kashmir Police, 10 people received minor injuries in today's incident in Anantnag. https://t.co/CmHYRtHovy
— ANI (@ANI) October 5, 2019 " class="align-text-top noRightClick twitterSection" data="
">According to Jammu and Kashmir Police, 10 people received minor injuries in today's incident in Anantnag. https://t.co/CmHYRtHovy
— ANI (@ANI) October 5, 2019According to Jammu and Kashmir Police, 10 people received minor injuries in today's incident in Anantnag. https://t.co/CmHYRtHovy
— ANI (@ANI) October 5, 2019
ਹਮਲੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਵਿਰੁੱਧ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਜੰਮੂ-ਕਸ਼ਮੀਰ ਦੇ ਪੁੱਛ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਫੌਜ ਅਤੇ ਪੁਲਿਸ ਨੇ ਸਾਂਝੇ ਤੌਰ 'ਤੇ ਸਰਚ ਅਭਿਆਨ ਕੀਤਾ ਸੀ। ਇਸ ਦੌਰਾਨ ਫੌਜ ਨੇ 17 ਹੱਥਗੋਲੇ ਬਰਾਮਦ ਕੀਤੇ ਸੀ।