ਨਵੀਂ ਦਿੱਲੀ: ਸੋਮਵਾਰ ਨੂੰ ਅੰਮ੍ਰਿਤਸਰ ਤੋਂ ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਹੋਰ ਸੰਸਦ ਮੈਂਬਰ ਮਨੀਸ਼ ਤਿਵਾਰੀ, ਜਸਬੀਰ ਸਿੰਘ ਗਿੱਲ ਅਤੇ ਭਗਵੰਤ ਮਾਨ ਨੇ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਕੋਲੋਂ ਪੰਜਾਬ ਦੇ ਕੋਰੋਨਾ ਸੰਕਟ ਬਾਰੇ ਵਿੱਤੀ ਅਤੇ ਤਕਨੀਕੀ ਮਦਦ ਦੀ ਮੰਗ ਕੀਤੀ।
ਦੱਸ ਦੇਈਏ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਬੀਤੇ ਦਿਨ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ ਲਿਖੀ ਸੀ, ਜਿਸ ਵਿੱਚ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਐਨਆਰਆਈ ਦੀ ਗਿਣਤੀ ਬਹੁਤ ਜ਼ਿਆਦਾ ਹੈ ਤੇ ਪਿਛਲੇ ਇੱਕ ਮਹੀਨੇ ਦੌਰਾਨ 90,000 ਪੰਜਾਬੀ ਆਪਣੇ ਵਤਨ ਪਰਤੇ ਹਨ।ਸਿੱਧੂ ਨੇ ਚਿੱਠੀ ਵਿੱਚ ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ 150 ਕਰੋੜ ਰੁਪਏ ਦੀ ਮਦਦ ਮੰਗੀ ਹੈ, ਤਾਂ ਜੋ ਆਈਸੋਲੇਸ਼ਨ ਵਾਰਡਾਂ ਤੇ ਹੋਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਸਕੇ।
ਇਹ ਵੀ ਪੜੋ: ਕੋਰੋਨਾਵਾਇਰਸ ਨਾਲ ਨਜਿੱਠਣ ਲਈ ਰਾਹਤ ਪੈਕੇਜ ਦਾ ਐਲਾਨ ਜਲਦ: ਵਿੱਤ ਮੰਤਰੀ
ਗੁਰਜੀਤ ਔਜਲਾ ਨੇ ਦੱਸਿਆ ਕਿ ਸੂਬੇ ਦੇ ਪੰਜ ਸੰਸਦ ਮੈਂਬਰ ਬੀਤੇ ਦਿਨੀਂ ਇਸੇ ਮਾਮਲੇ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੂੰ ਮਿਲੇ ਸਨ। ਉਨ੍ਹਾਂ ਨੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਡਾਕਟਰਾਂ , ਵੈਂਟੀਲੇਟਰਾਂ, ਤੇ ਡਾਕਟਰੀ ਮਾਹਰਾਂ ਅਤੇ ਹੋਰ ਸਹੂਲਤਾਂ ਦੀ ਮੰਗ ਕੀਤੀ।