ਪਟਨਾ: ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 353ਵੇਂ ਪ੍ਰਕਾਸ਼ ਪੁਰਬ ਦੀ ਤਿਆਰੀਆਂ ਦੀ ਸਮੀਖਿਆ ਪਟਨਾ ਦੇ ਡਵਿਜ਼ਨਲ ਕਮਿਸ਼ਨਰ ਸੰਜੇ ਅਗਰਵਾਲ ਨੇ ਕੀਤੀ। ਇਸ ਮੌਕੇ ਉੱਤੇ ਪਟਨਾ ਦੇ ਜ਼ਿਲ੍ਹਾ ਅਧਿਕਾਰੀ ਕੁਮਾਰ ਰਵੀ ਸਮੇਤ ਕਈ ਅਧਿਕਾਰੀਆਂ ਨੇ ਟੈਂਟ ਸਿਟੀ ਅਤੇ ਪ੍ਰਕਾਸ਼ ਪੁਰਬ ਨਾਲ ਸਬੰਧਿਤ ਵਿਵਸਥਾਵਾਂ ਦੀ ਸਮੀਖਿਆ ਕੀਤੀ।
ਜਾਣਕਾਰੀ ਮੁਤਾਬਕ ਗੁਰੂ ਕੀ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਪਟਨਾ ਸਿਟੀ ਪੂਰੀ ਤਰ੍ਹਾਂ ਤਿਆਰ ਹੋ ਰਹੀ ਹੈ। ਇਸ ਮੌਕੇ ਉੱਤੇ ਸੰਜੇ ਅਗਰਵਾਲ ਨੇ ਦੱਸਿਆ ਕਿ ਇਸ ਵਾਰ 2-2 ਗੁਰੂ ਸਾਹਿਬਾਨਾਂ ਦਾ ਪ੍ਰਕਾਸ਼ ਪੁਰਬ ਆਉਣਾ ਹੈ ਇਸ ਲਈ ਸਾਰੇ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਕਾਸ਼ ਪੁਰਬ ਨਾਲ ਜੁੜੀਆਂ ਜੋ ਵੀ ਵਿਵਸਥਾਵਾਂ ਹਨ ਨੂੰ 25 ਦਸੰਬਰ ਤੱਕ ਮੁਕੱਮਲ ਕੀਤਾ ਜਾਵੇ।
ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਹੋਣੀ ਚਾਹੀਦੀ ਅਤੇ ਹਰ ਤਰ੍ਹਾਂ ਦੀ ਸੁੱਖ-ਸੁਵਿਧਾਵਾਂ ਨਾਲ ਲੈਸ ਇਹ ਟੈਂਟ ਸਿਟੀ ਹੋਵੇਗੀ।