ETV Bharat / bharat

ਹਰਦੀਪ ਪੁਰੀ ਦੀ ਬ੍ਰਿਟਿਸ਼ ਸਾਂਸਦ ਨਾਲ ਮੁਲਾਕਾਤ, ਅੰਮ੍ਰਿਤਸਰ ਤੋਂ ਇੰਗਲੈਂਡ ਲਈ ਸਿੱਧੀ ਉਡਾਣ ਨੂੰ ਲੈ ਕੇ ਕੀਤੀ ਚਰਚਾ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਇੰਗਲੈਂਡ ਦੇ ਸਲੋ ਸੂਬੇ ਦੇ ਸਾਂਸਦ ਤਨਮਨਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਸਿੱਧੀ ਉਡਾਣ ਨੂੰ ਲੈ ਕੇ ਗੱਲਬਾਤ ਕੀਤੀ।

ਫ਼ੋਟੋ।
author img

By

Published : Aug 22, 2019, 11:17 AM IST

Updated : Aug 22, 2019, 11:27 AM IST

ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਇੰਗਲੈਂਡ ਦੇ ਸਲੋ ਸੂਬੇ ਦੇ ਸਾਂਸਦ ਤਨਮਨਜੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ 'ਚ ਉਨ੍ਹਾਂ ਅੰਮ੍ਰਿਤਸਰ ਤੋਂ ਇੰਗਲੈਂਡ ਲਈ ਸਿੱਧੀ ਉਡਾਣ ਨੂੰ ਲੈ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜੇ ਸਿੱਧੀ ਉਡਾਣ ਸ਼ੁਰੂ ਹੋ ਜਾਵੇਗੀ ਤਾਂ ਇਹ ਸਿੱਖ ਸੰਗਤ ਲਈ ਵੱਡਾ ਤੋਹਫ਼ਾ ਹੋਵੇਗਾ।

ਹਰਦੀਪ ਪੁਰੀ ਦੀ ਬ੍ਰਿਟਿਸ਼ ਸਾਂਸਦ ਨਾਲ ਮੁਲਾਕਾਤ

ਇਸ ਤੋਂ ਇਲਾਵਾ ਉਨ੍ਹਾਂ ਹੋਰ ਕਈ ਗੰਭੀਰ ਮੁੱਦਿਆ ਨੂੰ ਲੈ ਕੇ ਵੀ ਗੱਲਬਾਤ ਕੀਤੀ। ਇਸ ਗੱਲਬਾਤ ਦੀ ਜਾਣਕਾਰੀ ਹਰੀਦੀਪ ਸਿੰਘ ਪੁਰੀ ਨੇ ਟਵੀਟ ਕਰਕੇ ਦਿੱਤੀ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਲਈ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਇਸ ਗੱਲ ਦੀ ਜਾਣਕਾਰੀ ਹਰਦੀਪ ਪੁਰੀ ਨੇ ਟਵੀਟ ਕਰਕੇ ਪਿਛਲੇ ਦਿਨੀ ਦਿੱਤੀ ਸੀ। ਹਰਦੀਪ ਪੁਰੀ ਨੇ ਟਵੀਟ ਕਰਦਿਆਂ ਲਿਖਿਆ, "ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ 15 ਅਗਸਤ 2019 ਤੋਂ ਹਫ਼ਤੇ 'ਚ ਤਿੰਨ ਵਾਰ ਦਿੱਲੀ-ਅੰਮ੍ਰਿਤਸਰ-ਬਰਮਿੰਘਮ ਉਡਾਣ ਨੂੰ ਬਹਾਲ ਕੀਤਾ ਜਾਵੇਗਾ। ਇਹ ਉਡਾਣ ਮੰਗਲਵਾਰ, ਵੀਰਵਾਰ ਅਤੇ ਸ਼ੁੱਕਵਾਰ ਨੂੰ ਜਾਇਆ ਕਰੇਗੀ। ਇਸ ਉਡਾਣ ਕਾਰਨ ਵੱਖ-ਵੱਖ ਪੱਵਿਤਰ ਸਥਾਨਾਂ 'ਤੇ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਅਤੇ ਯਾਤਰੀਆਂ ਲਈ ਅਸਾਨੀ ਹੋਵੇਗੀ।"

ਦੱਸਣਯੋਗ ਹੈ ਕਿ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਪੁਰੀ ਨੂੰ ਇੱਕ ਚਿੱਠੀ ਲਿਖੀ ਗਈ ਸੀ ਜਿਸ 'ਚ ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਤੋਂ ਇਲਾਵਾ ਹੋਰ ਘਰੇਲੂ ਉਡਾਣਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਗਈ ਸੀ।

Intro:Body:

hardeep puri

Conclusion:
Last Updated : Aug 22, 2019, 11:27 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.