ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕੀਤੀ। ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦਾ ਵਿਰੋਧ ਕਰ ਰਹੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿੱਚ ਸਤਾਏ ਘੱਟਗਿਣਤੀਆਂ ਨਾਲ ਹਮਦਰਦੀ ਦਿਖਾਉਣ। ਇਹ ਐਕਟ ਭਾਰਤ ਦੇ ਕਿਸੇ ਨਾਗਰਿਕਾਂ ਦੇ ਵਿਰੁੱਧ ਨਹੀਂ ਹੈ ਬਲਕਿ ਉਨ੍ਹਾਂ ਦੀ ਮਦਦ ਲਈ ਹੈ ਜੋ ਅਫਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਵੱਲੋਂ ਸਤਾਏ ਗਏ ਸਨ।
ਹਰਸਿਮਰਤ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਲੋਕਾਂ ਨੂੰ ਗੁਮਰਾਹ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ 2003 ਵਿੱਚ ਡਾ. ਮਨਮੋਹਨ ਸਿੰਘ ਨੇ ਸੰਸਦ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅਫਗਾਨਿਸਤਾਨ ਵਿੱਚ ਹਿੰਦੂਆਂ ਅਤੇ ਸਿੱਖਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ, ਹੁਣ ਸਿਆਸੀ ਲਾਹਾ ਲੈਣ ਲਈ ਉਹੀ ਕਾਂਗਰਸ ਨਾਗਰਿਕਤਾ ਦਾ ਵਿਰੋਧ ਕਰ ਰਹੀ ਹੈ।