ਦਿੱਲੀ: ਸ਼ੁੱਕਰਵਾਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਦੀ ਭੰਨਤੋੜ ਦੀ ਘਟਨਾ 'ਤੇ ਪ੍ਰਤੀਕ੍ਰਿਆ ਦਿੰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਗੁੰਡਾਗਰਦੀ ਪਾਕਿਸਤਾਨ ਦਾ ਅਸਲ ਚਿਹਰਾ ਬੇਨਕਾਬ ਕਰਦੀ ਹੈ।
ਪਾਕਿਸਤਾਨ ਇੱਕ ਅੱਤਵਾਦੀ ਰਾਜ ਹੈ ਅਤੇ ਇਹ ਸੰਭਵ ਨਹੀਂ ਹੈ ਕਿ ਖੁਫੀਆ ਏਜੰਸੀਆਂ ਕੋਲ ਗੁਰਦੁਆਰਾ ਸਾਹਿਬ ਦੀ ਭੰਨਤੋੜ ਦਾ ਕੋਈ ਸੁਰਾਗ ਨਾ ਹੋਵੇ। ਦੋਸ਼ੀਆਂ ਨੂੰ ਹੁਣ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਅਤੇ ਪਾਕਿ ਪ੍ਰਧਾਨ ਮੰਤਰੀ ਕਾਂਗਰਸ ਵਾਂਗ ਚੁੱਪ ਹਨ।
ਕੇਜਰੀਵਾਲ ਦੇ ਇਸ ਬਿਆਨ 'ਤੇ ਵੀ ਪ੍ਰਤੀਕਿਰਿਆ ਦਿੰਦੇ ਹੋਏ ਕਿ ਜਾਸੂਸ ਸੀਏਏ ਰਾਹੀਂ ਭਾਰਤ ਆ ਸਕਦੇ ਹਨ, ਹਰਸਿਮਰਤ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਮੋਗਾ ਵਿਖੇ ਖ਼ਾਲਿਸਤਾਨੀ ਹਮਦਰਦ ਦੇ ਘਰ ਰਹੇ ਅਤੇ ਵਿਦੇਸ਼ੀ ਫੰਡ ਪ੍ਰਾਪਤ ਕੀਤੇ। ਕੇਜਰੀਵਾਲ ਨੂੰ ਅਜਿਹੇ ਬਿਆਨ ਦੇਣ ਦੀ ਬਜਾਏ ਭਾਰਤ ਦੀ ਸਰਕਾਰ ਅਤੇ ਭਾਰਤ ਦੇ ਲੋਕਾਂ 'ਤੇ ਭਰੋਸਾ ਕਰਨਾ ਚਾਹੀਦਾ ਹੈ।