ਚੰਡੀਗੜ੍ਹ: ਹਰਿਆਣਾ ਵਿਧਾਨਸਭਾ ਚੋਣਾਂ 2019 ਨਾਲ ਚੋਣ ਅਖਾੜਾ ਭਖਿਆ ਹੋਇਆ ਹੈ, ਇਸ ਦੇ ਤਹਿਤ ਅੱਜ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖ਼ਰੀ ਦਿਨ ਹੈ। ਇਸ ਦੌਰਾਨ ਕਈ ਕਾਂਗਰਸੀ ਆਗੂ ਆਪਣੀ ਪਾਰਟੀ ਛੱਡ ਕੇ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਯਮੁਨਾਨਗਰ ਤੋਂ ਸਾਬਕਾ ਮੰਤਰੀ ਸੁਭਾਸ਼ ਚੌਧਰੀ ਨੇ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਹ ਬਸਪਾ ਆਦਰਸ਼ਪਾਲ ਦਾ ਚੋਣਾਂ ਵਿੱਚ ਸਮਰਥਨ ਕਰਨਗੇ। ਸੁਭਾਸ਼ ਚੌਧਰੀ ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਸਾਬਕਾ ਮੰਤਰੀ ਨੇ ਆਪਣੇ ਘਰ ਤੋਂ ਕਾਂਗਰਸ ਦਾ ਝੰਡਾ ਵੀ ਹਟਾ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਪ੍ਰੈਸ ਕਾਨਫੰਰਸ ਕਰ ਕੇ ਦਿੱਤੀ।
ਕਾਂਗਰਸ ਨੂੰ ਬਾਦਲੀ ਤੋਂ ਵੀ ਵੱਡਾ ਝਟਕਾ ਲੱਗਿਆ ਹੈ। 2 ਵਾਰ ਕਾਂਗਰਸ ਤੋਂ ਵਿਧਾਇਕ ਰਹੇ ਸਾਬਕਾ ਵਿਧਾਇਕ ਨਰੇਸ਼ ਸ਼ਰਮਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਮਨੋਹਰ ਲਾਲ ਨੇ ਬੇਰੀ ਵਿੱਚ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ: ਹਰਿਆਣਾ ਵਿਧਾਨ ਸਭਾ ਚੋਣਾਂ 2019: ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖ਼ਰੀ ਦਿਨ
ਜੀਂਦ ਤੋਂ ਕਾਂਗਰਸ ਤੋਂ ਬਾਗ਼ੀ ਹੋਏ ਕਰਮਵੀਰ ਸੈਣੀ ਨੇ ਵੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗੁਵਾਈ ਵਿੱਚ ਭਾਜਪਾ ਦਾ ਹੱਥ ਫੜ ਲਿਆ ਹੈ। ਸੈਣੀ ਨੇ ਸਫੀਦੋਂ ਵਿਧਾਨ ਸਭਾ ਸੀਟ ਤੋਂ ਆਜ਼ਾਦ ਨਾਮਜ਼ਦਗੀ ਦਾਖ਼ਲ ਕੀਤੀ ਸੀ।