ਚੰਡੀਗੜ੍ਹ: ਲੋਕ ਸਭਾ ਚੋਣਾਂ 'ਚ ਪਹਿਲੇ ਤੋਂ ਵੱਡੇ ਬਹੁਮਤ ਨਾਲ ਚੁਣ ਕੇ ਆਈ ਭਾਜਪਾ ਲਈ ਹਰਿਆਣਾ ਵਿਧਾਨ ਸਭਾ ਚੋਣਾਂ ਕਿਸੀ ਸਦਮੇ ਤੋਂ ਘੱਟ ਸਾਬਿਤ ਨਹੀਂ ਹੋ ਰਹੀਆਂ ਹਨ। ਹਰਿਆਣਾ ਦੀ ਭਾਜਪਾ ਸਰਕਾਰ ਦੀ ਇੱਕ ਮਾਤਰ ਮਹਿਲਾ ਮੰਤਰੀ ਰਹੀ ਕਵਿਤਾ ਜੈਨ ਨੂੰ ਸੋਨੀਪਤ ਦੀ ਸੀਟ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਵਿਤਾ ਜੈਨ ਨੂੰ ਕਾਂਗਰਸ ਦੇ ਸੁਰੇਂਦਰ ਪਵਾਰ ਨੇ ਹਰਾਇਆ। ਇਸ ਦੇ ਨਾਲ ਹੀ ਕਾਂਗਰਸ ਨੇ ਇੱਕ ਵਾਰ ਫਿਰ ਜਾਟਲੈਂਡ ਵਿੱਚ ਭਾਜਪਾ ਨੂੰ ਹਰਾਇਆ ਹੈ। ਕਵਿਤਾ ਜੈਨ ਦੀ ਹਾਰ ਤੋਂ ਬਾਅਦ ਭਾਜਪਾ ਸਰਕਾਰ ਦੇ ਕਈ ਹੋਰ ਮੰਤਰੀਆਂ ਦੀ ਸਾਖ ਵੀ ਦਾਅ ਤੇ ਲੱਗੀ ਹੋਈ ਹੈ।
ਜਿਨ੍ਹਾਂ ਵਿੱਚ ਵਿੱਤ ਮੰਤਰੀ ਕੈਪਟਨ ਅਭਿਮਨਿਉ, ਖੇਤੀਬਾੜੀ ਮੰਤਰੀ ਓਪੀ ਧਨਖੜ, ਸਿੱਖਿਆ ਮੰਤਰੀ ਰਾਮਬਿਲਾਸ ਸ਼ਰਮਾ, ਟ੍ਰਾਂਸਪੋਰਟ ਮੰਤਰੀ ਕ੍ਰਿਸ਼ਨ ਲਾਲ ਪਵਾਰ, ਸਹਿਕਾਰਤਾ ਰਾਜ ਮੰਤਰੀ ਮਨੀਸ਼ ਗਰੋਵਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਵੀ ਆਪਣੇ-ਆਪਣੇ ਹਲਕਿਆਂ ਵਿੱਚ ਪੱਛੜੇ ਹੋਏ ਵਿਖਾਈ ਦੇ ਰਹੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਅਤੇ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁਰਜਰ ਵੀ ਆਪੋ ਆਪਣੇ ਹਲਕਿਆਂ ਵਿੱਚ ਪਛੜੇ ਹੋਏ ਹਨ।