ਨਵੀਂ ਦਿਲੀ: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਤੋਂ ਬਾਅਦ ਕਾਂਗਰਸ ਨੇ ਵੀ ਸ਼ੁਕਰਵਾਰ ਨੂੰ ਆਪਣੇ 40 ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਕੀਤੀ ਗਈ ਲਿਸਟ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ, ਕੈਪਟਨ ਅਮਰਿੰਦਰ ਸਿੰਘ, ਅਸ਼ੋਕ ਗਹਿਲੋਤ ਤੇ ਕਮਲਨਾਥ ਦਾ ਨਾਂਅ ਸ਼ਾਮਿਲ ਹੈ।
ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸਾਰੀਆਂ 90 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਇੱਕ ਪੜਾਅ ਵਿੱਚ 21 ਅਕਤੂਬਰ ਨੂੰ ਹੋਵੇਗਾ। ਇਸ ਦੇ ਨਾਲ ਹੀ ਗਿਣਤੀ 24 ਅਕਤਬੂਰ ਨੂੰ ਹੋਵੇਗੀ। ਵਿਧਾਨ ਸਭਾ ਚੋਣਾਂ ਦੇ ਲਈ ਸੂਚਨਾ 27 ਸਤੰਬਰ ਨੂੰ ਜਾਰੀ ਕੀਤੀ ਗਈ ਤੇ ਉਸ ਦਿਨ ਤੋਂ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਉਸ ਦਿਨ ਤੋਂ ਹੀ ਸ਼ੁਰੂ ਹੋ ਗਈ ਸੀ। ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ 4 ਅਕਤੂਬਰ ਸੀ। ਨਾਮਜ਼ਦਗੀ ਪੱਤਰ ਦੀ ਜਾਂਚ 5 ਅਕਤੂਬਰ ਨੂੰ ਹੋਵੇਗੀ ਜਦ ਕਿ 7 ਅਕਤੂਬਰ ਤੱਕ ਉਮੀਦਵਾਰ ਆਪਣਾ ਨਾਂਅ ਵਾਪਿਸ ਲੈ ਸਕਣਗੇ। ਹਰਿਆਣਾ ਵਿੱਚ ਲਗਭਗ ਇੱਕ ਕਰੋੜ 83 ਲੱਖ ਵੋਟਰਾਂ ਦੇ ਲਈ 19,425 ਵੋਟਿੰਗ ਸੈਂਟਰ ਬਣਾਏ ਗਏ ਹਨ।
ਦੱਸ ਦਈਏ, ਸੂਬੇ ਵਿੱਚ ਵਿਧਾਨਸਭਾ ਚੋਣਾਂ ਦੇ ਲਈ ਭਾਜਪਾ ਨੇ ਵੀ ਸ਼ੁਕਰਵਾਰ ਨੂੰ ਆਪਣੇ 40 ਸਟਾਰ ਪ੍ਰਚਾਰਕਾਂ ਦੇ ਨਾਵਾਂ ਦੀ ਲਿਸਟ ਜਾਰੀ ਕੀਤੀ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਦੇ ਕਾਰਜ਼ਕਾਰੀ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਦਾ ਨਾਂਅ ਸ਼ਾਮਿਲ ਹੈ।