ਨਵੀਂ ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਜੰਮੂ-ਕਸ਼ਮੀਰ ਦੇ ਹੰਦਵਾੜਾ ਵਿਖੇ ਸ਼ਹੀਦ ਹੋਏ ਪੰਚਕੂਲਾ ਦੇ ਵਸਨੀਕ ਸ਼ਹੀਦ ਮੇਜਰ ਅਨੁਜ ਸੂਦ ਦੇ ਘਰ ਪਹੁੰਚੇ। ਉਨ੍ਹਾਂ ਸ਼ਹੀਦ ਮੇਜਰ ਅਨੁਜ ਸੂਦ ਦੇ ਪਿਤਾ, ਪਤਨੀ ਅਤੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਸ਼ੋਕ ਜ਼ਾਹਰ ਕੀਤਾ।
ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੂੰ ਵੀਰਗਤੀ ਪ੍ਰਾਪਤ ਕਰਨ ਵਾਲੇ ਸ਼ਹੀਦ ਮੇਜਰ ਅਨੁਜ ਸੂਦ ‘ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮੇਜਰ ਅਨੁਜ ਸੂਦ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਫੌਜ ਨੇ ਅੱਤਵਾਦੀਆਂ ਦੇ ਕਮਾਂਡਰ ਨੂੰ ਵੀ ਮਾਰ ਦਿੱਤਾ ਹੈ। ਉਨ੍ਹਾਂ ਆਪਣੇ ਵੱਲੋਂ ਅਤੇ ਹਰਿਆਣਾ ਸਰਕਾਰ ਵੱਲੋਂ ਸ਼ਹੀਦ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜੋ ਨੁਕਸਾਨ ਹੋਇਆ ਹੈ ਉਹ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਪਰਿਵਾਰ ਦੀ ਸਹਾਇਤਾ ਲਈ 50 ਲੱਖ ਰੁਪਏ ਦੀ ਨਗਦ ਰਾਸ਼ੀ ਅਤੇ ਨੌਕਰੀ ਦਿੱਤੀ ਜਾਵੇਗੀ।
ਸ਼ਹੀਦ ਮੇਜਰ ਅਨੁਜ ਸੂਦ ਦੇ ਪਿਤਾ ਬ੍ਰਿਗੇਡੀਅਰ ਸੀ.ਕੇ ਸੂਦ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸੇ ਵਰਗੀ ਕਿਸੇ ਚੀਜ਼ ਦੀ ਜ਼ਰੂਰਤ ਨਹੀਂ ਹੈ। ਮੁੱਖ ਮੰਤਰੀ ਘਰ ਆਏ ਸਨ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।