ਚੰਡੀਗੜ੍ਹ: ਹਰਿਆਣਾ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਇਜ਼ਾਫ਼ਾ ਹੋ ਰਿਹਾ ਹੈ। ਸਿਹਤ ਮੰਤਰੀ ਅਨਿਲ ਵਿਜ ਨੇ ਰਾਜ ਵਿੱਚ ਲੌਕਡਾਊਨ ਜਾਂ ਨਾਇਟ ਕਰਫਿਊ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਵਿੱਜ ਨੇ ਕਿਹਾ ਕਿ ਸਰਕਾਰ ਲੌਕਡਾਊਨ ਜਾਂ ਨਾਇਟ ਕਰਫਿਊ ਨਹੀਂ ਲਾਗੂ ਕਰੇਗੀ।
ਸਿਹਤ ਮੰਤਰੀ ਨੇ ਕਿਹਾ ਨੇ ਕਿ ਉਹ ਲੋਕਾਂ ਨੂੰ ਸਮਝਾਉਣ ਲਈ ਜਾਗਰੂਕਤਾ ਅਭਿਆਨ ਚਲਾਉਣਗੇ। ਸੂਬੇ ਵਿੱਚ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਚਲਾਨ ਕਰਨਗੇ।