ETV Bharat / bharat

ਤਬਲੀਗੀ ਮਰਕਜ਼ ਜਮਾਤ ਦੇ ਵਿਦੇਸ਼ੀ ਮੈਂਬਰਾਂ ਵਿਰੁੱਧ ਹੋਵੇਗੀ ਐਫਆਈਆਰ ਦਰਜ: ਅਨਿਲ ਵਿਜ - Home Minister Anil Vij

ਹਰਿਆਣਾ ਸਰਕਾਰ ਨੇ ਕਿਹਾ ਕਿ ਭਾਰਤ ਵਿੱਚ ਸੈਰ-ਸਪਾਟਾ ਵੀਜ਼ਾ ਲੈ ਕੇ ਆਪਣਾ ਧਰਮ ਪ੍ਰਚਾਰ ਕਰਨ ਵਾਲੇ ਤਬਲੀਗੀ ਮਰਕਜ਼ ਜਮਾਤ ਦੇ ਵਿਦੇਸ਼ੀ ਮੈਂਬਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ।

markaz program on tourist visa, Anil Vij
ਫੋਟੋ
author img

By

Published : Apr 3, 2020, 10:01 AM IST

ਚੰਡੀਗੜ੍ਹ: ਭਾਰਤ ਵਿੱਚ ਸੈਰ-ਸਪਾਟਾ ਵੀਜ਼ਾ ਲੈ ਕੇ ਆਪਣਾ ਧਰਮ ਪ੍ਰਚਾਰ ਕਰਨ ਵਾਲੇ ਤਬਲੀਗੀ ਮਰਕਜ਼ ਉੱਤੇ ਹਰਿਆਣਾ ਸਰਕਾਰ ਕਾਰਵਾਈ ਕਰੇਗੀ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਵਿੱਚ ਤਬਲੀਗੀ ਮਰਕਜ਼ ਜਮਾਤ ਦੇ 927 ਮੈਂਬਰ ਮੌਜੂਦ ਹਨ ਅਤੇ ਉਨ੍ਹਾਂ ਵਿਚੋਂ 107 ਉਹ ਲੋਕ ਹਨ ਜੋ ਵਿਦੇਸ਼ ਤੋਂ ਆਏ ਹਨ।

ਗ੍ਰਹਿ ਮੰਤਰੀ ਅਨਿਲ ਵਿਜ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਾਜ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਹੋਈ ਵੀਡੀਓ ਕਾਨਫਰੰਸਿੰਗ ਮੀਟਿੰਗ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਆਏ ਸਨ। ਇਸ ਮੌਕੇ ਉਨ੍ਹਾਂ ਨੇ ਹਰਿਆਣਾ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਜ ਵਿੱਚ ਸਥਿਤੀ ਕਾਬੂ ਵਿੱਚ ਹੈ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਵਿਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਦੇ ਤਾਜ਼ਾ ਹਾਲਾਤਾਂ ਦਾ ਵੇਰਵਾ ਦਿੱਤਾ ਅਤੇ ਦਿਸ਼ਾ ਨਿਰਦੇਸ਼ ਦਿੰਦੇ ਹੋਏ ਉਨ੍ਹਾਂ ਨੂੰ ਇਸ ਲੜਾਈ ਵਿੱਚ ਜਿੱਤ ਦਾ ਭਰੋਸਾ ਵੀ ਦਿੱਤਾ।

ਅਨਿਲ ਵਿਜ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਇਸ ਸਮੇਂ ਸੂਬੇ ਵਿੱਚ 927 ਤਬਲੀਗੀ ਮਰਕਜ਼ ਜਮਾਤ ਦੇ ਮੈਂਬਰ ਮੌਜੂਦ ਹਨ, ਜਿਨ੍ਹਾਂ ਵਿਚ 107 ਵਿਦੇਸ਼ੀ ਨਾਗਰਿਕ ਸ਼ਾਮਲ ਹਨ। ਇਨ੍ਹਾਂ ਵਿੱਚੋਂ ਕੋਈ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰ ਕੇ ਨਹੀਂ ਆਇਆ ਹੈ ਅਤੇ ਬਹੁਤ ਸਾਰੇ ਵਿਦੇਸ਼ੀ ਸੈਲਾਨੀ ਵੀਜ਼ਾ ‘ਤੇ ਧਰਮ ਪ੍ਰਚਾਰ ਕਰਨ ਲਈ ਆਏ ਹਨ, ਜੋ ਕਿ ਵੀਜ਼ਾ ਨਿਯਮਾਂ ਦੇ ਵਿਰੁੱਧ ਹੈ।

ਇਹ ਵੀ ਪੜ੍ਹੋ: ਦੇਸ਼ ਵਾਸੀਆਂ ਨਾਲ ਵੀਡੀਓ ਸੁਨੇਹਾ ਸਾਂਝਾ ਕਰਨਗੇ ਪ੍ਰਧਾਨ ਮੰਤਰੀ ਮੋਦੀ

ETV Bharat Logo

Copyright © 2025 Ushodaya Enterprises Pvt. Ltd., All Rights Reserved.